Breaking NewsD5 specialNewsPoliticsPress ReleasePunjab

ਸੁਖਬੀਰ ਸਿੰਘ ਬਾਦਲ ਵੱਲੋਂ ਸਿੰਘੂ ਤੇ ਗਾਜ਼ੀਪੁਰ ਬਾਰਡਰਾਂ ’ਤੇ ਹਿੰਸਾ ਭੜਕਾਉਣ ਲਈ ਭਾਜਪਾ ਦੀ ਕੀਤੀ ਨਿਖੇਧੀ

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਭਾਜਪਾ ਵਰਕਰਾਂ ਨੁੰ ਹਿੰਸਾ ’ਤੇ ਉਤਾਰੂ ਹੋਣ ਤੋਂ ਰੋਕਿਆ ਜਾਵੇ
ਭਾਜਪਾ ਵਰਕਰਾਂ ਵੱਲੋਂ ਕੌਮੀ ਰਾਜਧਾਨੀ ਦੇ ਫਿਰਕੂ ਤੌਰ ’ਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਭੜਕਾਊ ਨਾਅਰੇਬਾਜ਼ੀ ਕਰਨ ਦੀ ਕੀਤੀ ਨਿਖੇਧੀ
ਪੁੱਛਿਆ ਕਿ ਕੀ ਕੇਂਦਰ ਸਰਕਾਰ ਹਿੰਸਾ ਤੇ ਫਿਰਕੂ ਟਕਰਾਅ ਚਾਹੁੰਦੀ ਹੈ ?
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਵਿਚ ਸਿੰਘੂ ਤੇ ਗਾਜ਼ੀਪੁਰ ਵਿਚ ਚਲ ਰਹੇ ਧਰਨਿਆਂ ਵਾਲੀ ਥਾਂ ਹਿੰਸਾ ਭੜਕਾਉਣ  ਅਤੇ ਕੌਮੀ ਰਾਜਧਾਨੀ ਦੇ ਫਿਰਕੂ ਤੌਰ ’ਤੇ ਸੰਵੇਦਨਸ਼ੀਲ ਇਲਾਕਿਆਂ ਵਿਚ ‘ਦੇਸ਼ ਕੇ ਗੱਦਾਰੋਂਕੋ ਗੋਲੀ ਮਾਰੋ ਸਾਲੋ ਕੋ’ਵਰਗੇ ਭੜਕਾਊ ਨਾਅਰੇ ਲਾਉਣ ਦੀ  ਨਿਖੇਧੀ ਕੀਤੀ। ਦਿੱਲੀ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕÇ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਭਾਜਪਾ ਜਾਣ ਬੁੱਝ ਕੇ ਧਰਨਿਆਂ ਵਾਲੀ ਥਾਂ ’ਤੇ ਟਕਰਾਅ ਦਾ ਮਾਹੌਲ ਪੈਦਾ ਕਰ ਰਹੀ ਹੈ ਤੇ ਇਸ ਵਾਸਤੇ  ਪੁਲਿਸ ਸੁਰੱਖਿਆ ਹੇਠ  ਆਪਣੇ ਕੇਡਰਾਂ ਨੂੰ ਧਰਨਿਆਂ ਵਾਲੀ ਥਾਂ ਲਿਜਾ ਰਹੀ ਹੈ ਜੋ ਸ਼ਾਂਤੀਪੂਰਨ ਢੰਗ ਨਾਲ ਇਕੱਤਰ ਹੋਏ ਕਿਸਾਨਾਂ  ’ਤੇ ਪਥਰਾਅ ਕਰ ਰਹੇ ਹਨ। ਉਹਨਾਂ ਕਿਹਾ ਕਿਭਾਜਪਾ ਇਹ ਸਾਬਤ ਕਰਨਾ ਚਾਹੁੰਦੀ ਹੈ ਕਿ ਸਥਾਨਕ ਲੋਕ ਧਰਨਿਆਂ ਦੇ ਖਿਲਾਫ ਹਨ ਤੇ ਭਾਜਪਾ ਦੇ ਯਤਨ ਕੌਮੀ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਜਿਸਦੇ ਨਤੀਜੇ ਵਜੋਂ ਹਿੰਸਾ ਹੋ ਸਕਦੀ ਹੈ ਤੇ ਦੇਸ਼ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਮਾਹੌਲ ਖਰਾਬ ਹੋ ਸਕਦਾ ਹੈ। ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਭਾਜਪਾ ਆਗੂਆਂ ਵੱਲੋਂ ਪੁੱਜ ਕੇ ‘ਦੇਸ਼ ਕੇ ਗੱਦਾਰੋ ਕੋ, ਗੋਲੀ ਮਾਰੋ ਸਾਲੋ ਕੋ’ ਵਰਗੇ ਭੜਕਾਊ ਨਾਅਰੇ ਲਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਭਾਜਪਾ ਵਰਕਰਾਂ ਨੁੰ ਅਜਿਹੀਆਂ ਕਾਰਵਾਈਆਂ ਨਾਲ ਹਿੰਸਾ ਭੜਕਾਉਣ ਤੋਂ ਰੋਕਿਆ ਜਾਵੇ। ਉਹਨਾਂ ਇਹ ਵੀ ਪੁੱਛਿਆ ਕਿ  ਅਜਿਹੀਆਂ ਕਾਰਵਾਈਆਂ ਹਿੰਸਾ ਨੂੰ ਉਤਸ਼ਾਹਿਤ ਕਰਦੀਆਂ ਹਨ ਜਾਂ ਸ਼ਾਂਤੀ ਨੂੰ ? ਉਹਨਾਂ ਪੁੱਛਿਆ ਕਿ ਕੀ ਕੇਂਦਰ ਸਰਕਾਰ ਹਿੰਸਾ ਚਾਹੁੰਦੀ ਹੈ ? ਕੀ ਉਹ ਫਿਰਕੂ ਟਕਰਾਅ ਚਾਹੁੰਦੀ ਹੈ ?
ਅਕਾਲੀ ਦਲ ਦੇ ਪ੍ਰਧਾਨ ਨੇ ਸਾਰੀਆਂ ਪਾਰਟੀਆਂ ਨੂੰ ਇਸ ਨਵੇਂ ਖ਼ਤਰੇ ਦੇ ਮੱਦੇਨਜ਼ਰ ਇਕਜੁੱਟ ਹੋਣ ਦੀਅਪੀਲ ਵੀ ਕੀਤੀ ਤੇ ਕਿਹਾ ਕਿ ਇਸ ਖ਼ਤਰੇ ਦਾ ਮਕਸਦ ਦੇਸ਼ ਦੇ ਸਮਾਜਿਕ ਸਰੂਪ ਨੂੰ ਖ਼ਤਮ ਕਰਨਾ ਹੈ। ਉਹਨਾਂ ਕਿਹਾ ਕਿ ਭਾਰਤ ਹਰ ਕਿਸੇ ਦਾ ਹੈ, ਕਿਸੇ ਇਕ ਪਾਰਟੀ ਦਾ ਨਹੀਂ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਕਿਸੇ ਇਕ ਪਾਰਟੀ ਜਾਂ ਜਥੇਬੰਦੀ ਤੋਂ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ ਜਿਸ ਤੋਂ ਉਸਦੀ ਦੇਸ਼ਭਗਤੀ ਸਾਬਤ ਹੁੰਦੀ ਹੋਵੇ। ਉਹਨਾਂ ਕਿਹਾ ਕਿ ਸੰਵਿਧਾਨ ਵਿਚ ਸਾਡੇ ਸਭ ਦੇ ਹੱਕਾਂ ਦੀਗਰੰਟੀ ਹੈ ਤੇ ਕੋਈ ਵੀ ਸਾਡੇ ਤੋਂ ਸਾਡੇ ਹੱਕ ਨਹੀਂ ਖੋਹ ਸਕਦਾ। ਸ੍ਰੀ ਬਾਦਲ ਨੇ ਸਪਸ਼ਟ ਕੀਤਾ ਕਿ ਚਲ ਰਿਹਾ ਕਿਸਾਨ ਅੰਦੋਲਨ ਸਾਰੇ ਦੇਸ਼ ਦਾ ਅੰਦੋਲਨ ਹੈ ਜਿਸ ਵਿਚ ਸਾਰੇ ਦੇਸ਼ ਦੇ ਹਿੱਸਿਆਂ ਤੋਂ ਕਿਸਾਨ ਸ਼ਾਮਲ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਇਸ ਅੰਦੋਲਨ ਨੁੰ ਇਕ ਫਿਰਕੇ ਨਾਲ ਜੋੜ ਰਹੀ ਹੈ ਤੇ ਤਾਨਾਸ਼ਾਹੀਤਰੀਕਿਆਂ ਨਾਲ ਇਸਨੂੰ ਲੀਹੋਂ ਲਾਹੁਣਾ ਚਾਹੁੰਦੀ ਹੈ।  ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵੀ ਐਮਰਜੰਸੀ ਵੇਲੇ ਅਜਿਹੇ ਤਰੀਕਿਆਂ ਦੀ ਵਰਤੋਂ ਕੀਤੀ ਸੀ ਜਿਸ ਕਾਰਨ ਲੋਕਾਂ ਨੇ ਉਸਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ। ਸ੍ਰੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਮਨ ਕਾਨੂੰਨ ਦੀਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਸਿਰ ਹੈ। ਉਹਨਾਂ ਕਿਹਾ ਕਿ ਤੁਸੀਂ ਭਾਜਪਾ ਕੇਡਰ ਨੂੰ ਹਿੰਸਾ ਭੜਕਾਉਣ ਤੋਂ ਰੋਕੋ। ਉਹਨਾਂ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸ਼ਾਂਤੀ ਯਕੀਨੀ ਬਣਾਉਣ।
ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਯੂ ਏ ਪੀ ਏ ਦੀ ਕਿਸਾਨਾਂ ਅਤੇ ਪੱਤਰਕਾਰਾਂ ਖਿਲਾਫ ਦੁਰਵਰਤੋਂ ਦੀ ਵੀ ਨਿਖੇਧੀ ਕੀਤੀ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਦ੍ਰਿਸ਼ ਨਾ ਵਿਖਾਵੇ ਜਿਹਨਾਂ ਵਿਚ ਸ਼ਾਂਤੀ ਭੰਗ ਕਰਨ ਤੇ ਫਿਰਕੂ ਹਿੰਸਾ ਉਤਸ਼ਾਹਤ ਕਰਨ ਦੀ ਸਮਰਥਾ ਹੋਵੇ। ਉਹਨਾਂ ਇਹ ਵੀ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਅਕਾਲੀ ਦਲ ਦੇ ਫਲਸਫੇ ਦਾ ਧੁਰਾ ਹੈ ਤੇ ਸਿੱਖ ਭਾਈਚਾਰਾ ਵੀ ਗੁਰੂ ਸਾਹਿਬਾਨ ਵੱਲੋਂ ਦਰਸਾਏ ਅਨੁਸਾਰ ਸਰਬੱਤ ਦਾ ਭਲਾ ਚਾਹੁੰਦਾ ਹੈ। ਇਸ ਤੋਂ ਪਹਿਲਾਂ ਦਿਨ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਦੇ ਹੋਰ ਸੰਸਦ ਮੈਂਬਰਾਂ ਨਾਲ ਰਲ ਕੇ ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਤੇ ਸੰਸਦ ਦੇ ਗੇਟਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਖੇਤੀ ਐਕਟ ਰੱਦ ਕਰਨ ਦੀਮੰਗ ਕੀਤੀ। ਸ੍ਰੀ ਬਾਦਲ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਵੀ ਗੱਲਬਾਤ ਕੀਤੀ ਤੇ ਉਹਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਵੱਲੋਂ ਧੱਕੇਨਾਲ ਗਾਜ਼ੀਪੁਰ ਤੋਂ ਧਰਨਾ ਖਤਮ ਕਰਵਾਉਣ ਦੇ ਯਤਨਾਂ ਦੀ ਨਿਖੇਧੀ ਕੀਤੀ। ਪਾਰਟੀ ਦੇ ਸੀਨੀਅਰ ਆਗੂਆਂ ਜਿਹਨਾਂ ਵਿਚ ਬਲਵਿੰਦਰ ਸਿੰਘ ਭੂੰਦੜ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੀ ਸ਼ਾਮਲ ਸਨ, ਨੇ ਗਾਜ਼ੀਪੁਰ ਦਜਾ ਦੌਰਾ  ਕੀਤਾ ਤੇ ਰਾਕੇਸ਼ ਟਿਕੈਤ ਦਾ ਸਨਮਾਨ ਕੀਤਾ ਤੇ ਉਹਨਾਂ ਨੂੰ ਤੇ ਕਿਸਾਨਾਂ ਲਈਹਰ ਮਦਦ ਦੇਣ ਦਾ ਭਰੋਸਾ ਦੁਆਇਆ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button