Breaking NewsD5 specialNewsPoliticsPunjab

ਸੁਖਬੀਰ, ਹਰਸਿਮਰਤ, ਮਜੀਠੀਆ ਨੂੰ ਪਿਆ ਘੇਰਾ! ਦੇਖਦੇ ਰਹਿ ਗਏ ਚੰਦੂਮਾਜਰਾ ਤੇ ਚੀਮਾ! ਭਜਾ-ਭਜਾ ਕੁੱਟੇ ਅਕਾਲੀ!

ਚੰਡੀਗੜ੍ਹ : ਖੇਤੀ ਬਿੱਲਾਂ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਵੱਖ ਵੱਖ ਥਾਵਾਂ ‘ਤੇ ਮੋਰਚੇ ਲਗਾਏ ਗਏ ਹਨ। ਉੱਥੇ ਹੀ ਪੰਜਾਬ ਦੀ ਸ਼ਿਆਸਤ ਵੀ ਗਰਮਾਉਂਦੀ ਨਜ਼ਰ ਆ ਰਹੀ ਹੈ। ਕਿਸਾਨਾਂ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਨਾਲ ਧਰਨਿਆਂ ‘ਚ ਸ਼ਾਮਲ ਹੋਣ ਦੀ ਬਜਾਏ ਆਪਣੇ ਤੌਰ ‘ਤੇ ਵੱਖਰੇ ਤਰੀਕੇ ਨਾਲ ਰੈਲੀਆਂ ਕਰ ਰਹੀਆਂ ਹਨ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਬਿੱਲਾਂ ਖਿਲਾਫ਼ ਕਿਸਾਨ ਮਾਰਚ ਕੱਢਿਆ ਗਿਆ। ਖੇਤੀ ਬਿੱਲਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਪੰਜਾਬ ਦੇ ਵੱਖ -ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਮੁੱਲਾਂਪੁਰ ਪਹੁੰਚਿਆ ਹੈ। ਜਦੋਂ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਮੁਲਾਂਪੁਰ ਪਹੁੰਚਿਆ ਤਾਂ ਪੁਲਿਸ ਨੇ ਰੋਕ ਲਿਆ।

🔴 LIVE 🔴ਪੁਲਿਸ ਨੇ ਭਜਾ-ਭਜਾ ਕੁੱਟੇ ਅਕਾਲੀ! | ਸ਼ੰਭੂ ਬਾਰਡਰ ‘ਤੇ ਮਾਹੌਲ ਹੋਇਆ ਗਰਮ! ||

ਇਸ ਦੌਰਾਨ ਜਦੋਂ ਕਾਫ਼ਲਾ ਚੰਗੀਗੜ੍ਹ ਲਈ ਅੱਗੇ ਵੱਧਣ ਲੱਗਾ ਤਾਂ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ‘ਤੇ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ। ਉਥੇ ਹੀ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਗਿਆ ਹੈ। ਮੁੱਲਾਂਪੁਰ ਬਾਰਡਰ ‘ਤੇ ਪਹੁੰਚਣ ‘ਤੇ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਧੱਕੇ ਦਾ ਵਿਰੋਧ ਜਤਾਇਆ। ਇਸ ਮੌਕੇ ‘ਇੱਕੋ ਨਾਅਰਾ ਕਿਸਾਨ ਪਿਆਰਾ’ ਦੇ ਨਾਅਰੇ ਨਾਲ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ ਅਤੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਨੂੰ ਜੱਗ ਜਾਹਿਰ ਕੀਤਾ ਹੈ।

ਲਓ ਫੇਰ ਪਹੁੰਚ ਗਏ ਸ਼ੰਭੂ ਬਾਰਡਰ ‘ਤੇ ਕਿਸਾਨ, ਤੜਕੇ-ਤੜਕੇ ਖੋਲ੍ਹਤੀ ਮੋਦੀ ਦੀ ਨੀਂਦ!

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ੀਰਕਪੁਰ ਧਰਨੇ ‘ਤੇ ਬੈਠੇ ਅਕਾਲੀ ਵਰਕਰਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਗਿਆ ਹੈ। ਇਸ ਦੌਰਾਨ ਪੁਲਿਸ ਨੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਸਣੇ ਬੀਬੀਆਂ ‘ਤੇ ਵੀ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ ਸਾਹਿਬ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button