Breaking NewsD5 specialNewsPress ReleasePunjabTop News

ਸੁਚੱਜੀ ਯੋਜਨਾਬੰਦੀ ਨੂੰ ਬਾਰੀਕਬੀਨੀ ਨਾਲ ਲਾਗੂ ਕਰ ਕੇ ਸੇਮ ਦੀ ਸਮੱਸਿਆ ਦਾ ਕੀਤਾ ਜਾਵੇਗਾ ਪੱਕਾ ਹੱਲਃ ਮੁੱਖ ਮੰਤਰੀ ਨੇ ਕੀਤਾ ਐਲਾਨ

ਮੁੱਖ ਮੰਤਰੀ ਵੱਲੋਂ ਮੀਂਹ ਪ੍ਰਭਾਵਿਤ ਇਲਾਕੇ ਦਾ ਦੌਰਾ

ਜਲਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀਃ ਭਗਵੰਤ ਮਾਨ

ਫਾਜ਼ਿਲਕਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਰਾਜ ਦੇ ਮਾਲਵੇ ਖਿੱਤੇ ਵਿਚੋਂ ਸੇਮ ਦੀ ਸਮੱਸਿਆ ਦੇ ਪੂਰੀ ਤਰ੍ਹਾਂ ਖਾਤਮੇ ਲਈ ਸੁਚੱਜੀ ਯੋਜਨਾਬੰਦੀ ਕਰੇਗੀ। ਮੁੱਖ ਮੰਤਰੀ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਮੁਲਿਆਂ ਵਾਲੀ ਦੇ ਦੌਰੇ ਦੌਰਾਨ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਅਜਿਹੀ ਯੋਜਨਾ ਤਿਆਰ ਕੀਤੀ ਜਾਵੇ, ਜਿਸ ਨਾਲ ਪੂਰੇ ਰਾਜ ਵਿਚੋਂ ਸੇਮ ਦੀ ਸਮੱਸਿਆ ਦਾ ਸਥਾਈ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜੰਗੀ ਪੱਧਰ ਉਤੇ ਇਸ ਪ੍ਰੋਜੈਕਟ ਉਤੇ ਕੰਮ ਕਰੇਗੀ ਤਾਂ ਜੋ ਸੇਮ ਕਾਰਨ ਹੋਣ ਵਾਲੇ ਨੁਕਸਾਨ ਨੂੰ ਤੁਰਤ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਸੇਮ ਦੀ ਸਮੱਸਿਆ ਦੇ ਛੇਤੀ ਤੋਂ ਛੇਤੀ ਸਥਾਈ ਹੱਲ ਲਈ ਵਚਨਬੱਧ ਹੈ।
Punjab Police ਦੇ ਹੱਥ ਲੱਗਿਆ ਟਰੱਕ, ਅੰਦਰੋਂ ਮਿਲਿਆ ਅਜਿਹਾ ਸਮਾਨ | D5 Channel Punjabi
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਸਾਲ ਤੋਂ ਖੇਤਾਂ ਵਿਚ ਪਾਣੀ ਭਰਨ ਦੀ ਇਸ ਸਮੱਸਿਆ ਤੋਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਨਿਜਾਤ ਮਿਲ ਜਾਵੇਗੀ ਕਿਉਂਕਿ ਰਾਜ ਸਰਕਾਰ ਸੁਚੱਜੀ ਯੋਜਨਾਬੰਦੀ ਕਰਕੇ ਉਸ ਨੂੰ ਬਾਰੀਕਬੀਨੀ ਨਾਲ ਲਾਗੂ ਕਰੇਗੀ। ਉਨ੍ਹਾਂ ਭਰੋਸਾ ਦੁਆਇਆ ਕਿ ਸਰਕਾਰ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਖਤਮ ਕਰਨ ਲਈ ਸੰਕਲਪਬੱਧ ਹੈ। ਭਗਵੰਤ ਮਾਨ ਨੇ ਇਸ ਮੌਕੇ ਅਧਿਕਾਰੀਆਂ ਨੂੰ ਪੰਜਾਬ ਨੂੰ ਸੇਮ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੇ ਨਿਪਟਾਰੇ ਵਿਚ ਕੋਈ ਵੀ ਅੜਿੱਕਾ ਨਾ ਆਉਣ ਦਿੱਤਾ ਜਾਵੇ।
Sidhu Moose Wala Tattoo : Sidhu Moose Wala ਦੇ Father ਨੇ ਬਣਵਾਇਆ ਬਾਂਹ ਤੇ ਪੁੱਤ ਦਾ Tattoo
ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਵਿਚ ਪਾਣੀ ਭਰਨ ਅਤੇ ਸੇਮ ਦੀ ਇਹ ਸਮੱਸਿਆ ਬਹੁਤ ਪੁਰਾਣੀ ਹੈ ਪਰ ਪਿਛਲੀਆਂ ਸਰਕਾਰਾਂ ਨੇ ਇਸ ਸਮੱਸਿਆ ਦੇ ਹੱਲ ਲਈ ਪਹਿਲਾਂ ਕੋਈ ਯਤਨ ਹੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ ਹੈ।
PRTC News : Bus ਚਲਾਉਂਦੇ Driver ਨੂੰ ਆਇਆ Heart Attack! ਫੇਰ ਬੈਕਾਬੂ ਹੋਈ Bus ! ਹੋ ਗਿਆ ਵੱਡਾ ਹਾਦਸਾ
ਪਿਛਲੀਆਂ ਸਰਕਾਰਾਂ ਉਤੇ ਹੱਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁਸ਼ਕਿਲ ਨੂੰ ਗੰਭੀਰਤਾ ਨਾਲ ਨਹੀਂ ਲਿਆ ਹੈ, ਜਿਸ ਕਾਰਨ ਇਹ ਸਮੱਸਿਆ ਅੱਜ ਗੰਭੀਰ ਰੂਪ ਅਖਤਿਆਰ ਕਰ ਗਈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨੁਕਸਦਾਰ ਯੋਜਨਾਬੰਦੀ ਅਤੇ ਉਸ ਨੂੰ ਅੱਧਾ ਅਧੂਰਾ ਲਾਗੂ ਕੀਤਾ ਜਾਣਾ ਹੀ ਇਸ ਸਮੱਸਿਆ ਦੀ ਜੜ੍ਹ ਬਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਮਦਦ ਲਈ ਹਰ ਹੀਲਾ ਵਰਤੇਗੀ।
Punjab Gangsters : ਮੂਸੇਵਾਲਾ ਦੇ ਕਤਲ ਤੋਂ ਬਾਅਦ ਫਿਰ ਆਈ ਧਮਕੀ! ਅੱਗੋਂ ਮਾਤਾ ਨੇ ਬਣਾਈ Gangster ਦੀ ਰੇਲ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਜ ਦੇ ਅਨਾਜ ਪੈਦਾ ਕਰਨ ਵਾਲੇ ਕਿਸਾਨਾਂ ਨੂੰ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਫਸਲਾਂ ਦੇ ਹੋਏ ਨੁਕਸਾਨ ਦੀ ਤੁਰਤ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਛੇਤੀ ਤੋਂ ਛੇਤੀ ਕਿਸਾਨਾਂ ਨੂੰ ਮੁਆਵਜ਼ਾ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸੰਕਟ ਵਿਚੋਂ ਕੱਢਣ ਲਈ ਸੂਬਾ ਸਰਕਾਰ ਹਰ ਕੋਸ਼ਿਸ਼ ਕਰੇਗੀ ਅਤੇ ਇਸ ਮੁਸ਼ਕਲ ਸਮੇਂ ਵਿਚ ਰਾਜ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ।
Political Battle : ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਹੋਣਗੇ ਰਿਹਾਅ | D5 Channel Punjabi
ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰੇਗੀ ਅਤੇ ਇਸ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਉਤੇ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਹਰ ਜ਼ਰੂਰਤ ਤੋਂ ਜਾਣੂੰ ਅਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦੂਰ ਕੀਤੀਆਂ ਜਾਣਗੀਆਂ।
Bhagwant Mann ਨੇ ਦਿੱਤੀ ਵੱਡੀ ਖੁਸ਼ਖਬਰੀ, ਬਾਗੋ-ਬਾਗ ਕਰਤੇ Kisan | D5 Channel Punjabi
ਮੁੱਖ ਮੰਤਰੀ ਨੇ ਹੋਰ ਕਿਹਾ ਕਿ ਰਾਜ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਯੋਗ ਹੱਲ ਲੱਭਣ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਇਹ ਮੁੱਦਾ ਭਾਰਤ ਸਰਕਾਰ ਕੋਲ ਵੀ ਉਠਾਇਆ ਗਿਆ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਸਮੱਸਿਆ ਦਾ ਵੀ ਜਲਦ ਹੱਲ ਹੋ ਜਾਵੇਗਾ।
BIG News : ਥਾਣੇ ‘ਚ ਆ ਗਿਆ ਸ਼ੂਟਰ Deepal Mundi ਦਾ ਫ਼ੋਨ! ਦਿੱਤੀ ਸ਼ਰੇਆਮ ਧਮਕੀ | D5 Channel Punjabi
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਸਐਸਪੀ ਭੁਪਿੰਦਰ ਸਿੰਘ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ ਵੀ ਹਾਜ਼ਰ ਸਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button