NewsBreaking NewsD5 specialPoliticsPunjab

ਸੁਣੋ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ ਦਾ ਪਹਿਲਾ ਬਿਆਨ

ਚੰਡੀਗੜ੍ਹ: ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ। 1987 ਬੈਚ ਦੀ ਆਈ.ਏ.ਐਸ. ਅਧਿਕਾਰੀ ਵਿਨੀ ਮਹਾਜਨ ਨੂੰ ਇਸ ਵੱਕਾਰੀ ਅਹੁਦੇ ‘ਤੇ ਕਰਨ ਅਵਤਾਰ ਸਿੰਘ ਦੀ ਥਾਂ ਲਾਇਆ ਗਿਆ ਹੈ। ਕਰਨ ਅਵਤਾਰ ਸਿੰਘ ਨੇ ਵੀ ਅੱਜ ਵਿਸ਼ੇਸ਼ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਦਾ ਅਹੁਦਾ ਸੰਭਾਲ ਲਿਆ, ਜਦੋਂਕਿ ਉਹ 31 ਅਗਸਤ ਨੂੰ ਸੇਵਾ-ਮੁਕਤ ਹੋ ਰਹੇ ਹਨ। ਵਿਨੀ ਮਹਾਜਨ ਸੂਬੇ ਵਿਚੋਂ ਇੱਕੋ-ਇੱਕ ਪੰਜਾਬ ਕਾਡਰ ਦੀ ਮੌਜੂਦਾ ਅਫ਼ਸਰ ਹੈ। ਜਿਨ੍ਹਾਂ ਨੂੰ ਭਾਰਤ ਸਰਕਾਰ ਵਿੱਚ ਬਤੌਰ ਸਕੱਤਰ ਵਜੋਂ ਅਪੈਨਲ ਕੀਤਾ ਗਿਆ ਹੈ। ਉਹ ਹੁਣ ਤੱਕ ਵਧੀਕ ਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਵਣਜ, ਸੂਚਨਾ ਤਕਨਾਲੋਜੀ ਤੇ ਪ੍ਰਸ਼ਾਸਕੀ ਸੁਧਾਰਾਂ ਅਤੇ ਜਨਤਕ ਸ਼ਿਕਾਇਤ ਨਿਵਾਰਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਲੋਕਾਂ ਨੂੰ ਵੱਡਾ ਝਟਕਾ, ਆਹ ਬੈਂਕ ‘ਚ ਕਰੋੜਾਂ ਰੁਪਏ ਫਸੇ, ਆਪਣਾ ਆਪਣਾ ਖਾਤਾ ਚੈੱਕ ਕਰਲੋ

ਉਨ੍ਹਾਂ ਨੇ ਸੂਬੇ ਵਿੱਚ ਅਣਕਿਆਸੇ ਕੋਵਿਡ ਸੰਕਟ ਦੌਰਾਨ ਬਤੌਰ ਚੇਅਰਪਰਸਨ ਸਿਹਤ ਸੈਕਟਰ ਰਿਸਪਾਂਸ ਅਤੇ ਪ੍ਰਕਿਊਰਮੈਂਟ ਕਮੇਟੀ ਵਜੋਂ ਅਹਿਮ ਭੂਮਿਕਾ ਨਿਭਾਈ। ਦਿੱਲੀ ਯੂਨੀਵਰਸਿਟੀ ਦੇ ਲੇਡੀ ਸ੍ਰੀ ਰਾਮ ਕਾਲਜ ‘ਚੋਂ ਅਰਥ ਸ਼ਾਸਤਰ ਵਿਚ ਗ੍ਰੈਜੂਏਸ਼ਨ ਅਤੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.) ਕਲਕੱਤਾ ਤੋਂ ਪੋਸਟ ਗਰੈਜੂਏਸ਼ਨ ਪਾਸ ਕਰਨ ਲਈ ਉਨ੍ਹਾਂ ਨੇ ਰੋਲ ਆਫ ਆਨਰ ਅਤੇ ਨਾਮਵਰ ਐਲੂਮਨਸ ਐਵਾਰਡ ਹਾਸਲ ਕੀਤਾ। ਵਿਨੀ ਮਹਾਜਨ ਨੇ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਵਣਜ ਦੇ ਆਪਣੇ ਕਾਰਜਕਾਲ ਦੌਰਾਨ ਸੂਬੇ ਵਿੱਚ ਨਿਵੇਸ਼ ਕਰਵਾਉਣ ਵਿੱਚ ਸੁਚਾਰੂ ਭੂਮਿਕਾ ਨਿਭਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button