agricultureBreaking NewsD5 specialNewsPunjabTop News

ਸੁਨੀਲ ਜਾਖੜ ਦੀ ‘ਭਾਜਪਾ’ ਤੇ ਕੈਪਟਨ ਨੂੰ ਦੋ-ਟੁੱਕ

ਚੰਡੀਗੜ੍ਹ : ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਏ.ਆਈ.ਸੀ.ਸੀ. ਮੀਡੀਆ ਇੰਚਾਰਜ ਪਵਨ ਖੇੜਾ ਵੀ ਮੌਜੂਦ ਸਨ। ਇਸ ਦੌਰਾਨ ਸੁਨੀਲ ਜਾਖੜ ਨੇ ਭਾਜਪਾ ‘ਤੇ ਰਗੜੇ ਲਾਉਂਦੇ ਹੋਏ ਕਿਹਾ ਕਿ ਭਾਜਪਾ ਦੇ ਗਠਜੋੜ ਵਾਲੀਆਂ ਪਾਰਟੀਆਂ ‘ਚੋਂ ਭਾਵੇਂ ਕਿਸੇ ਵੀ ਪਾਰਟੀ ਦਾ ਬਟਨ ਨੱਪ ਦਿਓ, ਵੋਟਾਂ ਭਾਜਪਾ ਨੂੰ ਹੀ ਪੈਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਜਿਹੜਾ ਵਰਤਾਓ ਕੀਤਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ।

ਭਗਵੰਤ ਮਾਨ ਦੀ ਭਾਬੀ ਪਹੁੰਚੀ ਧੂਰੀ, ਮਾਂ ਤੇ ਭੈਣ ਨੇ ਪਾਈਆਂ ਘੁੱਟ-ਘੁੱਟ ਜੱਫੀਆਂ,ਲੋਕ ਹੋਏ ਬਾਗੋ-ਬਾਗ

ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਵੋਟਾਂ ਭਾਜਪਾ ਨੂੰ ਹੀ ਦੇਣੀਆਂ ਹਨ ਤਾਂ ਫਿਰ ਏਜੰਟ ਕਿਉਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੂੰ ਹੀ ਵੋਟ ਪਾਉਣੀ ਹੈ ਤਾਂ ਫਿਰ ਸਿੱਧਾ ਪਾਓ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੇ ਉਮੀਦਵਾਰ ਵੀ ਇਹੀ ਗੱਲ ਕਹਿ ਰਹੇ ਸਨ ਕਿ ਉਹ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨਗੇ ਤਾਂ ਫਿਰ ਉਹ ਇਕ ਪਾਸੇ ਹੋ ਜਾਣ ਅਤੇ ਭਾਜਪਾ ਦੇ ਚੋਣ ਨਿਸ਼ਾਨ ‘ਤੇ ਹੀ ਲੜਨ, ਲੋਕਾਂ ਨੂੰ ਭੰਬਲਭੂਸੇ ‘ਚ ਨਾ ਪਾਉਣ।

ਭਾਜਪਾ ਦੇ ਖਿਲਾਫ਼ ਹੋਏ ਕਿਸਾਨ, ਵੱਡਾ ਫ਼ੈਸਲਾ, ਸਿੱਧੂ ਤੇ ਕੇਜਰੀਵਾਲ ਦੀ ਧੀ ਆਹਮੋ – ਸਾਹਮਣੇ

ਉਨ੍ਹਾਂ ਕਿਹਾ ਕਿ ਇਨ੍ਹਾਂ ਗੱਲਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਮਝਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 700 ਤੋਂ ਜ਼ਿਆਦਾ ਕਿਸਾਨਾਂ ਨੇ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਣੀ ਚਾਹੀਦੀ। ਇਸ ਮੌਕੇ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹੀ ਇਨ੍ਹਾਂ ਕਾਲੇ ਕਾਨੂੰਨਾਂ ਦਾ ਸਮਰਥਨ ਕੀਤਾ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button