ਸੁਪਰੀਮ ਕੋਰਟ ‘ਚ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ‘ਤੇ ਫ਼ੈਸਲਾ ਅੱਜ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਤੇ ਫੈਸਲਾ ਸੁਣਾਉਣਾ ਹੈ। ਜ਼ਿਕਰਯੋਗ ਹੈ ਕਿ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਦੇ ਖ਼ਿਲਾਫ਼ ਪੀੜਿਤ ਪਰਿਵਾਰ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਕ ਅਰਜ਼ੀ ਸੁਪਰੀਮ ਕੋਰਟ ‘ਚ ਲਾਈ ਗਈ ਹੈ। ਜਿਸ ਵਿੱਚ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਨਾ ਦਿੱਤੇ ਜਾਣ ਦੀ ਗੁਹਾਰ ਲਗਾਈ ਗਈ ਹੈ।
ਬੀਜੇਪੀ ਦੇ ਖਿਲਾਫ਼ ਹੋਏ ਦੇਸ਼ ਦੇ ਮੁੱਖ ਮੰਤਰੀ? ਜਾਊ ਸਰਕਾਰ! ? D5 Channel Punjabi
ਇਸ ਮਾਮਲੇ ‘ਚ ਸੁਣਵਾਈ ਪੂਰੀ ਹੋ ਗਈ ਹੈ ਅਤੇ ਅੱਜ ਅਦਾਲਤ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਤੇ ਫੈਸਲਾ ਸੁਣਾਉਣਾ ਹੈ। ਇਹ ਮਾਮਲਾ ਸੁਪਰੀਮ ਕੋਰਟ ਦੇ ਸਪੈਸ਼ਲ ਬੈਂਚ ਜਿਸ ਦੀ ਅਗਵਾਈ ਚੀਫ ਜਸਟਿਸ ਆਫ ਇੰਡੀਆ ਐੱਨ ਵੀ ਰਮਨਾ ਅਤੇ ਉਨ੍ਹਾਂ ਦੇ ਨਾਲ ਜਸਟਿਸ ਹਿਮਾ ਕੋਹਲੀ ਤੇ ਜਸਟਿਸ ਸੂਰੀਆ ਕਾਂਤ ਦੇ ਸਾਹਮਣੇ ਆਉਣਾ ਹੈ। ਜ਼ਿਕਰਯੋਗ ਹੈ ਕਿ ਅਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਹਨ। ਦੱਸ ਦੇਈਏ ਕਿ ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਤੋਂ ਜ਼ਮਾਨਤ ਦੇ ਦਿੱਤੀ ਜਾ ਚੁੱਕੀ ਹੈ। ਜਿਸ ਦੇ ਖ਼ਿਲਾਫ਼ ਪੀੜਿਤ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖ਼ਲ ਕੀਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.