PunjabTop News

ਸੁਪਰੀਮ ਕੋਰਟ ਦਾ ਫ਼ੈਸਲਾਂ, ਫ਼ਰੀਦਕੋਟ ਰਿਆਸਤ ਦੀ ਕੁੱਲ 25 ਹਜ਼ਾਰ ਕਰੋੜ ਦੀ ਜਾਇਦਾਦ ‘ਤੇ ਪਰਿਵਾਰ ਦਾ ਹੀ ਹੱਕ

ਫ਼ਰੀਦਕੋਟ: ਸੁਪਰੀਮ ਕੋਰਟ ਨੇ ਅੱਜ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ’ਤੇ ਬਣੇ ਟਰੱਸਟ ਨੂੰ ਭੰਗ ਕਰ ਦਿੱਤਾ ਹੈ ਅਤੇ ਫ਼ਰੀਦਕੋਟ ਰਿਆਸਤ ਦੀ ਕੁੱਲ 25 ਹਜ਼ਾਰ ਕਰੋੜ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼ ਦਿੱਤੇ ਹਨ ।

ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਦਾ ਵੱਡਾ ਬਿਆਨ, ਕਾਂਗਰਸੀਆਂ ਨੇ ਵਜਾਏ ਢੋਲ, ਵੰਡੇ ਲੱਡੂ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ 30 ਸਾਲਾਂ ਤੋਂ ਚੱਲੀ ਆ ਰਹੀ ਲੜਾਈ ਨੂੰ ਖ਼ਤਮ ਕੀਤਾ। ਹੁਣ ਸੁਪਰੀਮ ਕੋਰਟ ਨੇ ਇਸ ਜਾਇਦਾਦ ‘ਤੇ ਹਰਿੰਦਰ ਸਿੰਘ ਬਰਾੜ ਦੀਆਂ ਧੀਆਂ ਦਾ ਹੱਕ ਦੱਸ ਦਿੱਤਾ ਹੈ। ਹਾਈਕੋਰਟ ਦੇ ਫੈਸਲੇ ਵਿੱਚ ਮਹਾਰਾਜਾ ਹਰਿੰਦਰ ਸਿੰਘ ਦੀਆਂ ਬੇਟੀਆਂ ਅੰਮ੍ਰਿਤ ਕੌਰ ਅਤੇ ਦੀਪਇੰਦਰ ਕੌਰ ਨੂੰ ਸ਼ਾਹੀ ਜਾਇਦਾਦ ਦਾ ਬਹੁਗਿਣਤੀ ਹਿੱਸਾ ਦਿੱਤਾ ਗਿਆ ਹੈ।

Mann ਸਰਕਾਰ ਦੇ ਦਾਅਵਿਆਂ ਦਾ ਸੱਚ, CM Mann ਤੇ Harpal Cheema ਨੂੰ ਦਿੱਤੀ ਸਲਾਹ | D5 Channel Punjabi

ਦੱਸ ਦਈਏ ਕਿ ਕਰੀਬ ਇੱਕ ਮਹੀਨਾ ਪਹਿਲਾਂ ਜਸਟਿਸ ਯੂਯੂ ਲਲਿਤ, ਜਸਟਿਸ ਐਸ ਰਵਿੰਦਰ ਭੱਟ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਤਿੰਨ ਮੈਂਬਰੀ ਬੈਂਚ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਅਤੇ ਗਵਾਹੀਆਂ ਦੀ ਘੋਖ ਕਰਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਅੱਜ ਇਸ ‘ਤੇ ਸੁਣਵਾਈ ਕੀਤੀ ਗਈ ਹੈ। ਪਹਿਲਾਂ ਇਹ ਜਾਇਦਾਦ ਮਹਾਰਾਵਲ ਖੇਵਾ ਜੀ ਟਰੱਸਟ ਕੋਲ ਸੀ ਅਤੇ ਉਹ ਹੀ ਇਸ ਜਾਇਦਾਦ ਦੀ ਦੇਖਭਾਲ ਕਰ ਰਿਹਾ ਸੀ। ਵਿਵਾਦ ਇਹ ਸੀ ਕਿ ਮਹਾਰਾਵਲ ਖੇਵਾਜੀ ਟਰੱਸਟ ਵਸੀਅਤ ਦੇ ਆਧਾਰ ‘ਤੇ ਇਸ ‘ਤੇ ਆਪਣਾ ਹੱਕ ਰੱਖਦਾ ਸੀ।

ਅਦਾਲਤ ’ਚ ਵਕੀਲਾਂ ਨੂੰ ਸਿੱਧਾ ਹੋਇਆ DSP Sekhon, Ashu ਦੀ ਜ਼ਮਾਨਤ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ!

ਪਰ 2013 ਵਿੱਚ ਹੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇਸ ਵਸੀਅਤ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਧੀਆਂ ਨੂੰ ਜਾਇਦਾਦ ਦੇ ਦਿੱਤੀ ਸੀ। ਇਸ ਤੋਂ ਬਾਅਦ ਮਾਮਲਾ ਹਾਈਕੋਰਟ ‘ਚ ਲਿਜਾਇਆ ਗਿਆ, ਜਿੱਥੇ 2020 ‘ਚ ਜ਼ਿਲਾ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਗਿਆ। ਹਾਲਾਂਕਿ ਅਦਾਲਤ ਨੇ ਕਿਹਾ ਸੀ ਕਿ ਧੀਆਂ ਦੇ ਨਾਲ-ਨਾਲ ਉਨ੍ਹਾਂ ਦੇ ਭਰਾ ਦੇ ਪਰਿਵਾਰਾਂ ਨੂੰ ਵੀ ਹਿੱਸਾ ਦਿੱਤਾ ਜਾਣਾ ਚਾਹੀਦਾ ਹੈ।

Beadbi Case : ‘AAP’ ਸਰਕਾਰ ਦਾ ਵੱਡਾ ਐਕਸ਼ਨ, ਗੋਲ਼ੀਕਾਂਡ ਦੇ ਦੋਸ਼ੀ ਜਾਣਗੇ ਜੇਲ੍ਹ | D5 Channel Punjabi

1918 ਵਿੱਚ ਸਿਰਫ਼ ਤਿੰਨ ਸਾਲ ਦੀ ਉਮਰ ਵਿੱਚ, ਹਰਿੰਦਰ ਸਿੰਘ ਬਰਾੜ ਨੂੰ ਮਹਾਰਾਜਾ ਬਣਾਇਆ ਗਿਆ ਸੀ, ਜੋ ਕਿ ਸਾਬਕਾ ਰਿਆਸਤ ਦੇ ਆਖ਼ਰੀ ਵੰਸ਼ਜ ਸਨ। ਬਰਾੜ ਅਤੇ ਉਨ੍ਹਾਂ ਦੀ ਪਤਨੀ ਨਰਿੰਦਰ ਕੌਰ ਦੀਆਂ ਤਿੰਨ ਬੇਟੀਆਂ ਸਨ, ਜਿਨ੍ਹਾਂ ਦਾ ਨਾਮ ਅੰਮ੍ਰਿਤ ਕੌਰ, ਦੀਪਇੰਦਰ ਕੌਰ ਅਤੇ ਮਹੀਪਇੰਦਰ ਕੌਰ ਸੀ। ਉਹਨਾਂ ਦਾ ਇੱਕ ਪੁੱਤਰ ਵੀ ਸੀ ਜਿਸਦਾ ਨਾਮ ਟਿੱਕਾ ਹਰਮੋਹਿੰਦਰ ਸਿੰਘ ਸੀ। ਪਰ ਸਾਲ 1981 ਵਿੱਚ ਉਸ ਦੇ ਪੁੱਤਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button