ਸ਼ੰਭੂ ਬਾਰਡਰ ਬੰਦ ਹੋਣ ਅਤੇ ਪੰਜਾਬ ਹਰਿਆਣਾ ਦੀ ਸਰਹੱਦ ਤੇ ਚੱਲ ਰਹੇ ਅੰਦੋਲਨ ਨੂੰ ਲੈਕੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਕੀਲ ਹਾਜ਼ਰ ਹੋਏ। ਕੋਰਟ ਨੇ ਸੁਣਵਾਈ ਦੀ ਸ਼ੁਰੁਆਤ ਵਿੱਚ ਹੀ ਡੱਲੇਵਾਲ ਦੀ ਸਿਹਤ ਦੀ ਜਾਣਕਾਰੀ ਮੰਗੀ।
ਇਸ ਤੋਂ ਬਾਅਦ ਸੁਪਰੀਮ ਕੋਰਟ ਨੂੰ ਸਿੱਧੇ ਕੋਰਟ ਆਉਣ ਦਾ ਵੀ ਪ੍ਰਸਤਾਵ ਦਿੱਤਾ। ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਯਾਨ ਦੀ ਬੈਂਚ ਨੇ ਕਿਹਾ ਕਿ ਕੋਰਟ ਕਿਸਾਨਾਂ ਦੀਆਂ ਮੰਗਾਂ ਸੁਣਨ ਲਈ ਤਿਆਰ ਹੈ।
ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਵਕੀਲ ਨੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਕੋਰਟ ਨੂੰ ਜਾਣਕਾਰੀ ਦਿੱਤੀ। ਵਕੀਲ ਨੇ ਕਿਹਾ ਕਿ ਕੋਰਟ ਦੇ ਹੁਕਮਾਂ ਮੁਤਾਬਿਕ ਸਰਕਾਰ ਨੇ ਡੱਲੇਵਾਲ ਨੂੰ ਸਿਹਤ ਸਹੂਲਤਾਂ ਦੀ ਪੇਸ਼ਕਸ ਕੀਤੀ ਸੀ। ਪਰ ਡੱਲੇਵਾਲ ਕੋਈ ਵੀ ਮੈਡੀਕਲ ਟੈਸਟ ਨਹੀਂ ਕਰਵਾਉਣਾ ਚਾਹੁੰਦੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.