
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਕਰਜ਼ਾ ਧੋਖਾਧੜੀ ਦੇ ਮਾਮਲੇ ਵਿੱਚ ਮੀਡੀਆ ਕਾਰੋਬਾਰੀ ਸੁਭਾਸ਼ ਚੰਦਰਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਇਹ ਮਾਮਲਾ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ ਹਾਊਸਿੰਗ ਫਾਈਨਾਂਸ ਲਿਮਟਿਡ (LICHFL) ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਕੰਪਨੀ ਨੂੰ ਕਥਿਤ ਤੌਰ ’ਤੇ 1,322 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।ਅਧਿਕਾਰੀਆਂ ਵੱਲੋਂ ਸੋਮਵਾਰ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ, ਸੁਭਾਸ਼ ਚੰਦਰਾ ’ਤੇ ਦੋਸ਼ ਹੈ ਕਿ ਉਨ੍ਹਾਂ ਨੇ LICHFL ਤੋਂ ਕਰਜ਼ਾ ਪ੍ਰਾਪਤ ਕਰਨ ਲਈ ਆਪਣੀ ਕੁੱਲ ਜਾਇਦਾਦ (ਨੈੱਟ ਵਰਥ) ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਸੀ। ਦੋਸ਼ਾਂ ਮੁਤਾਬਕ, ਇਸ ਆਧਾਰ ’ਤੇ ਕਰਜ਼ਾ ਹਾਸਲ ਕਰਨ ਤੋਂ ਬਾਅਦ ਉਹ ਇਸ ਦੀ ਅਦਾਇਗੀ ਕਰਨ ਵਿੱਚ ਅਸਫਲ ਰਹੇ ਅਤੇ ਕਰਜ਼ਾ ਡਿਫਾਲਟ ਹੋ ਗਿਆ।ਈਡੀ ਵੱਲੋਂ ਦਰਜ ਕੀਤਾ ਗਿਆ ਇਹ ਮਾਮਲਾ ਕਥਿਤ ਵਿੱਤੀ ਬੇਨਿਯਮੀਆਂ ਅਤੇ ਕਰਜ਼ਾ ਧੋਖਾਧੜੀ ਨਾਲ ਸਬੰਧਤ ਹੈ। ਜਾਂਚ ਏਜੰਸੀ ਵੱਲੋਂ ਹੁਣ ਇਸ ਮਾਮਲੇ ਵਿੱਚ ਪੈਸੇ ਦੇ ਲੈਣ-ਦੇਣ ਅਤੇ ਹੋਰ ਵਿੱਤੀ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੁਭਾਸ਼ ਚੰਦਰਾ ’ਤੇ ਲੱਗੇ ਦੋਸ਼ ਅਜੇ ਜਾਂਚ ਦੇ ਦਾਇਰੇ ਵਿੱਚ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




