Breaking NewsD5 specialNewsPunjabTop News

ਸੁਮੇਧ ਸੈਣੀ ਨੂੰ ਰਾਹਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਨਾਰਾਜ਼, CM ਕੈਪਟਨ ਨੂੰ ਕੀਤੀ AG ਅਤੁਲ ਨੰਦਾ ਨੂੰ ਹਟਾਉਣ ਦੀ ਮੰਗ

ਚੰਡੀਗੜ੍ਹ : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ‘ਤੇ ਨਾਰਾਜ਼ਗੀ ਵਿਅਕਤ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ 3 ਅਫ਼ਸਰਾਂ ਨੂੰ ਜਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਟਵੀਟ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਨ ‘ਚ ਨਾਕਾਮ ਰਹਿਣ ‘ਤੇ ਐਡਵੋਕੇਟ ਜਨਰਲ ਸਕੱਤਰ, ਗ੍ਰਹਿ ਸਕੱਤਰ ਅਤੇ ਚੀਫ਼ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਅਹੁਦੇ ਤੋਂ ਹਟਾਉਣਾ ਚਾਹੀਦਾ ਹੈ। ਸੁਖਜਿੰਦਰ ਰੰਧਾਵਾ ਨੇ ਇਹ ਟਵੀਟ ਉਦੋਂ ਕੀਤਾ ਹੈ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਦੀ ਹਿਰਾਸਤ ‘ਚੋਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

🔴LIVE :ਕੇਂਦਰ ਦਾ ਕਿਸਾਨਾਂ ਨੂੰ ਸੱਦਾ ! ਕਿਸਾਨ ਮੋਰਚੇ ‘ਚੋਂ ਪੰਜਾਬ ਬਾਹਰ ! ਕਿਸਾਨਾਂ ਲਈ BJP ਆਗੂ ਨੇ ਛੱਡੀ ਕੁਰਸੀ

ਦੱਸਣਯੋਗ ਹੈ ਕਿ ਬੀਤੀ ਰਾਤ ਹਾਈਕੋਰਟ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੂੰ ਨਿਰਦੇਸ਼ ਦਿੱਤਾ ਕਿ ਸੁਮੇਧ ਸੈਣੀ ਦੇ ਰਿਮਾਂਡ ‘ਤੇ ਅਜੇ ਕੋਈ ਫ਼ੈਸਲਾ ਨਾ ਲਿਆ ਜਾਵੇ। ਉਸ ਤੋਂ ਬਾਅਦ ਹੁਕਮ ਜਾਰੀ ਕਰ ਦਿੱਤੇ ਗਏ ਕਿ ਸੁਮੇਧ ਸੈਣੀ ਨੂੰ ਜਲਦ ਰਿਹਾਅ ਕੀਤਾ ਜਾਵੇ। ਸੁਮੇਧ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਅਤੇ ਇਕ ਹੋਰ ਐਫ. ਆਈ. ਆਰ. ਦੇ ਸਬੰਧ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button