ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ‘ਤੇ ਹਮਲਾ, ਰੈਨਾ ਨੇ ਮੁੱਖਮੰਤਰੀ ਨੂੰ ਟਵੀਟ ਕਰ ਕੀਤੀ ਇਹ ਅਪੀਲ

ਚੰਡੀਗੜ੍ਹ : ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ‘ਤੇ ਕੁਝ ਦਿਨ ਪਹਿਲਾਂ ਪੰਜਾਬ ‘ਚ ਹਮਲਾਵਰਾਂ ਨੇ ਹਮਲਾ ਕੀਤਾ ਸੀ। ਇਸ ਹਮਲੇ ‘ਚ ਉਹਨਾਂ ਦੇ ਫੁੱਫੜ ਦੀ ਮੌਤ ਹੋ ਗਈ ਸੀ ਜਦਕਿ ਬੀਤੀ ਰਾਤ ਉਹਨਾਂ ਦੇ ਭਰਾ ਦੀ ਵੀ ਮੌਤ ਹੋ ਗਈ। ਪਠਾਨਕੋਟ ਦੇ ਮਾਧੋਪੁਰ ਖੇਤਰ ਦੇ ਥਰਿਆਲ ਪਿੰਡ ‘ਚ ਅਣਪਛਾਤੇ ਹਮਲਾਵਰਾਂ ਨੇ ਉਹਨਾਂ ਦੇ ਸੁੱਤੇ ਹੋਏ ਪਰਿਵਾਰ ‘ਤੇ ਹਮਲਾ ਕਰ ਦਿੱਤਾ ਸੀ। ਪਰਿਵਾਰ ਦੇ ਬਾਕੀ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਰੈਨਾ ਦੀ ਭੂਆ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ।
BIG BREAKING- 2 ਹੋਰ ਖਾਲਿਸਤਾਨੀਆਂ ਨੂੰ ਕੀਤਾ ਗ੍ਰਿਫਤਾਰ!
ਇਸ ਦੇ ਚਲਦਿਆਂ ਰੈਨਾ ਨੰ ਪੰਜਾਬ ਸਰਕਾਰ ਕੋਲ ਮਦਦ ਦੀ ਗੁਹਾਰ ਲਗਾਈ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਘਟਨਾ ਤੋਂ ਬਾਅਦ ਸੁਰੇਸ਼ ਰੈਨਾ ਨੇ ਦੋ ਟਵੀਟ ਕੀਤੇ। ਸੁਰੇਸ਼ ਰੈਨਾ ਨੇ ਟਵੀਟ ਕਰਦੇ ਹੋਏ ਲਿਖਿਆ, ‘ਪੰਜਾਬ ਵਿਚ ਮੇਰੇ ਪਰਿਵਾਰ ਨਾਲ ਜੋ ਵੀ ਹੋਇਆ, ਉਹ ਕਾਫ਼ੀ ਭਿਆਨਕ ਸੀ। ਮੇਰੇ ਫੁੱਫੜ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਮੇਰੀ ਭੂਆ ਅਤੇ ਦੋਵੇਂ ਭਰਾਵਾਂ ਨੂੰ ਜ਼ਖਮੀ ਕੀਤਾ ਗਿਆ। ਬਦਕਿਸਮਤੀ ਨਾਲ ਮੇਰੇ ਭਰਾ ਦੀ ਬੀਤੀ ਰਾਤ ਮੌਤ ਹੋ ਗਈ। ਮੇਰੀ ਭੂਆ ਹਾਲੇ ਵੀ ਗੰਭੀਰ ਹੈ ਅਤੇ ਲਾਈਫ ਸਪੋਰਟ ‘ਤੇ ਹੈ’।
ਲਓ ਜੀ! ਨੀਲੀਆਂ ਪੱਗਾਂ ਆਲੇ ਕੱਢ ਲਿਆਏ ਸਾਰਾ ਸੱਚ.ਦੱਸਿਆ ਕਿੱਥੇ ਪਏ ਨੇ ਪਾਵਨ ਸਰੂਪ!
ਸੁਰੇਸ਼ ਰੈਨਾ ਨੇ ਇਕ ਹੋਰ ਟਵੀਟ ਵਿਚ ਲਿਖਿਆ, ‘ਅਸੀਂ ਨਹੀਂ ਜਾਣਦੇ ਕਿ ਉਸ ਰਾਤ ਕੀ ਹੋਇਆ ਸੀ ਅਤੇ ਇਹ ਕਿਸ ਨੇ ਕੀਤਾ ਸੀ। ਪੰਜਾਬ ਪੁਲਿਸ ਨੂੰ ਮੇਰੀ ਅਪੀਲ ਹੈ ਕਿ ਇਸ ਮਾਮਲੇ ਨੂੰ ਦੇਖਿਆ ਜਾਵੇ। ਘੱਟੋ ਘੱਟ ਅਸੀਂ ਇਹ ਜਾਣਨ ਦੇ ਹੱਕਦਾਰ ਹਾਂ ਕਿ ਉਹਨਾਂ ਨਾਲ ਅਜਿਹਾ ਵਰਤਾਅ ਕਿਸ ਨੇ ਕੀਤਾ। ਉਹਨਾਂ ਅਰੋਪੀਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ, ਕੈਪਟਨ ਅਮਰਿੰਦਰ ਸਿੰਘ’।
What happened to my family is Punjab was beyond horrible. My uncle was slaughtered to death, my bua & both my cousins had sever injuries. Unfortunately my cousin also passed away last night after battling for life for days. My bua is still very very critical & is on life support.
— Suresh Raina🇮🇳 (@ImRaina) September 1, 2020
ਜ਼ਿਕਰਯੋਗ ਹੈ ਕਿ 19 ਅਗਸਤ ਦੀ ਰਾਤ ਨੂੰ ਪੇਸ਼ੇ ਵਜੋਂ ਠੇਕੇਦਾਰ ਅਸ਼ੋਕ ਕੁਮਾਰ ਦਾ ਪੂਰਾ ਪਰਿਵਾਰ ਛੱਤ ‘ਤੇ ਸੁੱਤਾ ਹੋਇਆ ਸੀ। ਲੁਟੇਰੇ ਮਕਾਨ ਅੰਦਰ ਵੜੇ ਤੇ ਛੱਤ ‘ਤੇ ਸੁੱਤੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਗਹਿਰੀ ਨੀਂਦ ਤੇ ਅਚਾਨਕ ਹਮਲੇ ਨਾਲ ਪਰਿਵਾਰਕ ਮੈਂਬਰ ਆਪਣੇ ਆਪ ਦਾ ਬਚਾਅ ਵੀ ਨਹੀਂ ਕਰ ਸਕੇ। ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਹਮਲੇ ਕੀਤੇ। ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.