Breaking NewsD5 specialIndiaNewsTop News

ਸੁਰੱਖਿਆ ‘ਚ ਕੁਤਾਹੀ ਮਾਮਲੇ ਤੋਂ ਬਾਅਦ ਹੁਣ PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸੁਜਾਨਪੁਰ/ਨਵੀਂ ਦਿੱਲੀ : ਪੰਜਾਬ ਦੇ ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਸੀ ਕਿ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਸੁਜਾਨਪੁਰ ‘ਚ ਫਾਰਮਰ ਵੈੱਲਫੇਅਰ ਕਲੱਬ ਪਠਾਨਕੋਟ ਦੇ ਨਾਂ ਦੇ ਨਾਲ ਬਣੇ ਇੱਕ ਵੱਟਸਐਪ ਗਰੁਪ ‘ਚ ਇੱਕ ਨੌਜਵਾਨ ਦੇ ਵੱਲੋਂ ਸਰੇਆਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰਨ ਸਬੰਧੀ ਪੋਸਟ ਪਾ ਕੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ‘ਚ ਹੜਕੰਪ ਮਚਾ ਦਿੱਤਾ ਹੈ, ਜਿਸਦੇ ਚੱਲਦਿਆਂ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਦੇ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕੇਜਰੀਵਾਲ ਨੂੰ ਚੋਣ ਕਮਿਸ਼ਨ ਦਾ ਝਟਕਾ, ਹੋਵੇਗੀ ਕਾਰਵਾਈ D5 Channel Punjabi

ਇਸ ਸਬੰਧੀ ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਫਿਰੋਜ਼ਪੁਰ ਵਾਸੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਉਕਤ ਗਰੁੱਪ ਦੇ ਮੈਂਬਰ ਹਨ ਅਤੇ ਇਸ ਵਿਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਤਕ ਮੌਜੂਦ ਹਨ ਅਤੇ ਐਤਵਾਰ ਸਵੇਰੇ 5.23 ਵਜੇ ਗਰੁੱਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਈ ਧਮਕੀ ਭਰਿਆ ਮੈਸੇਜ ਆਇਆ ਸੀ, ਜਿਸ ਨਾਲ ਜਿੱਥੇ ਰਾਜ ਦਾ ਮਾਹੌਲ ਖਰਾਬ ਹੋ ਸਕਦਾ ਹੈ, ਉੱਥੇ ਸੂਬੇ ਦੀ ਅਮਨ ਸ਼ਾਂਤੀ ਵੀ ਭੰਗ ਹੋ ਸਕਦੀ ਹੈ। ਇਸ ਸਬੰਧੀ ਉਨ੍ਹਾਂ ਸੁਜਾਨਪੁਰ ਪੁਲਿਸ ਥਾਣੇ ’ਚ ਸ਼ਿਕਾਇਤ ਦਰਜ ਕਰਵਾ ਕੇ ਮੈਸੇਜ ਪਾਉਣ ਵਾਲੇ ਅਤੇ ਇਸ ਮੈਸੇਜ ਨੂੰ ਲਾਈਕ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਡੀ. ਐੱਸ. ਪੀ. ਧਾਰਕਲਾਂ ਮੰਗਲ ਸਿੰਘ ਤੇ ਸੁਜਾਨਪੁਰ ਥਾਣੇ ਦੇ ਇੰਚਾਰਜ ਸੁਰਿੰਦਰਪਾਲ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਅਤੇ ਉੱਚ ਅਧਿਕਾਰੀਆਂ ਦੇ ਨਿਰਦੇਸ਼ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button