PunjabTop News

ਸੁਰੱਖਿਆ ਵੀ ਵਾਪਸ ਕਰ ਦੇਂਣੀ ਹੈ -ਪਿਤਾ ਬਲਕੌਰ ਸਿੰਘ

ਮੈਂ ਆਪਣੇ ਬੇਟੇ ਦੇ ਇਨਸਾਫ਼ ਲਈ ਲੜ ਰਿਹਾ ਹਾਂ ਅਤੇ ਮੈਂ ਉਸੇ ਰਸਤੇ ਤੇ ਜਾਣਾ ਚਾਹੁੰਦਾ ਹਾਂ ਕਿ ਜਿਸ ਤਰ੍ਹਾਂ ਮੇਰੇ ਬੇਟੇ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਤਾਂ ਉਸ ਸਮੇਂ ਉਸ ਨੂੰ ਕਿੰਨਾ ਦਰਦ ਹੋਇਆ ਹੋਵੇਗਾ, ਮੈਂ ਵੀ ਇਹ ਮਹਿਸੂਸ ਕਰਨਾ ਚਾਹੁੰਦਾ ਹਾਂ। ਬਲਕੌਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜ ਮਹੀਨੇ ਬੀਤ ਚੁੱਕੇ ਹਨ ਪਰ ਅਜੇ ਤੱਕ ਉਸ ਦੇ ਪੁੱਤਰ ਨੂੰ ਇਨਸਾਫ ਨਹੀਂ ਮਿਲ ਸਕਿਆ।ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਕੋਲ ਅਪੀਲ ਵੀ ਕਰ ਚੁੱਕਿਆ ਹਾਂ ਅਤੇ ਕਈ ਲੋਕਾਂ ਦੇ ਨਾਮ ਵੀ ਨਸ਼ਰ ਕਰ ਚੁੱਕਿਆ ਹਾਂ ਪਰ ਸਰਕਾਰ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੀ. ਸਿੱਧੂ ਮੂਸੇਵਾਲੇ ਦੇ ਪਿਤਾ ਬਲਕਾਰ ਸਿੰਘ ਨੇ ਕਿਹਾ ਕਿ ਉਹ ਆਪਣੀ ਸੁਰੱਖਿਆ ਵੀ ਵਾਪਸ ਕਰ ਦੇਣਗੇ ਅਤੇ ਡੀਜੀਪੀ ਤੋਂ ਮਿਲਣ ਲਈ ਸਮਾਂ ਮੰਗਿਆ ਹੈ, ਜੇਕਰ ਡੀਜੀਪੀ ਸਮਾਂ ਦਿੰਦਾ ਹੈ ਤਾਂ ਉਹ ਹੋਰ ਵੀ ਕਈ ਲੋਕਾਂ ਦੇ ਨਾਂ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੈਂ ਇਹ ਨਾਮ ਜਨਤਕ ਕਰਦਾ ਹਾਂ ਤਾਂ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਬੈਠੇ ਇਹ ਲੋਕ ਵਿਦੇਸ਼ ਭੱਜ ਜਾਣਗੇ।ਕਿਹਾ ਕਿ ਗੈਂਗਸਟਰ ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਅਤੇ ਕੋਰੜਾ ਦੇ ਵਿਚ ਰਾਤਾਂ ਕੱਟ ਕੇ ਗਏ ਨੇ ਪਰ ਸੀਆਈਏ ਬਰਖਾਸਤ ਇੰਚਾਰਜ ਪ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਲੋਕਾਂ ਤੋਂ ਪੈਸੇ ਲੈ ਕੇ ਇਨਵੈਸਟੀਗੇਸ਼ਨ ਦੇ ਵਿੱਚੋਂ ਬਾਹਰ ਕਰ ਦਿੱਤਾ ਗਿਆਐਨਆਈਏ ਵੱਲੋਂ ਅਫਸਾਨਾ ਖਾਨ ਨੂੰ ਭੇਜੇ ਗਏ ਸੰਮਨ ਤੇ ਪੁੱਛਗਿੱਛ ਕਰਨ ਦੇ ਮਾਮਲੇ ਵਿੱਚ ਵੀ ਬਲਕੌਰ ਸਿੰਘ ਨੇ ਬੋਲਦਿਆਂ ਕਿਹਾ ਕਿ ਜੇਕਰ ਕੋਈ ਲੜਕੀ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਬੋਲਦੀ ਹੈ ਤਾਂ ਉਸ ਨੂੰ ਵੀ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button