NewsD5 specialIndiaPoliticsPunjab

ਸੁਲਤਾਨਪੁਰ ਲੋਧੀ ਵਿਖੇ ਬੇਰ ਸਾਹਿਬ ਗੁਰਦੂਆਰੇ ‘ਚ ਨਤਮਸਤਕ ਹੋਏ- PM ਮੋਦੀ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੁਝ ਸਮਾਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ ’ਚ ਸਨ। ਉਨ੍ਹਾਂ ਸਭ ਤੋਂ ਪਹਿਲਾਂ ਇੱਥੇ ਪੁੱਜ ਕੇ ਮੱਥਾ ਟੇਕਿਆ।
ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਤੇ ਅਕਾਲੀ ਆਗੂ ਬੀਬੀ ਜਗੀਰ ਕੌਰ ਵੀ ਮੌਜੂਦ ਸਨ।

modi 2ਇਸ ਤੋਂ ਇਲਾਵਾ ਬਹੁਤ ਸਾਰੇ ਸੰਸਦ ਮੈਂਬਰ ਤੇ ਪੰਜਾਬ ਦੇ ਵਿਧਾਇਕ ਵੀ ਇੱਥੇ ਮੌਜੂਦ ਹਨ।
ਸ੍ਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਤਿੰਨ ਵਾਰ ਮੱਥਾ ਟੇਕਿਆ। ਇਸ ਵੇਲੇ ਲੱਖਾਂ ਸ਼ਰਧਾਲੂ ਇੱਥੇ ਪੁੱਜੇ ਹੋਏ ਹਨ।
ਇਸ ਤੋਂ ਬਾਅਦ ਸ੍ਰੀ ਮੋਦੀ ਨੇ ਡੇਰਾ ਬਾਬਾ ਨਾਨਕ ਜਾਣਾ ਹੈ, ਜਿੱਥੇ ਉਹ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨਗੇ। ਅੱਜ ਉਡੀਕ ਦੀਆਂ ਘੜੀਆਂ ਖ਼ਤਮ ਹੋ ਜਾਣ ਗਈਆਂ| ਸ਼੍ਰੀ ਨਰਿੰਦਰ ਮੋਦੀ ਪਹਿਲੇ ਜੱਥੇ ਨੂੰ ਰਵਾਨਾ ਕਰਨਗੇ। ਇਹ ਖ਼ਬਰ ਲਿਖੇ ਜਾਣ ਤੱਕ ਸ੍ਰੀ ਮੋਦੀ ਸੁਲਤਾਨਪੁਰ ਲੋਧੀ ਤੋਂ ਸੜਕ ਰਸਤੇ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਚੁੱਕੇ ਹਨ।

Published by: Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button