IndiaNationalTop News

ਸੂਬਾ ਸਰਕਾਰ ਗੁਰਦੁਆਰਾ ਐਕਟ-2014 ਵਿੱਚ ਸੋਧ ਕਰੇ : ਬਲਜੀਤ ਸਿੰਘ ਦਾਦੂਵਾਲ

ਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੂਬਾ ਸਰਕਾਰ ਤੋਂ ਗੁਰਦੁਆਰਾ ਐਕਟ-2014 ਵਿੱਚ ਸੋਧ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ 20 ਸਤੰਬਰ 2022 ਨੂੰ ਮਾਨਤਾ ਮਿਲੀ ਸੀ, ਜਿਸ ਤੋਂ ਬਾਅਦ 18 ਮਹੀਨਿਆਂ ਲਈ 38 ਮੈਂਬਰੀ ਐਡਹਾਕ ਕਮੇਟੀ ਦਾ ਗਠਨ ਕੀਤਾ ਗਿਆ।ਇਸ ਐਕਟ ਵਿੱਚ ਸੋਧ ਕਰ ਕੇ ਨਵੀਂ ਕਮੇਟੀ ਦਾ ਸਰਪ੍ਰਸਤ ਦਾ ਅਹੁਦਾ ਬਣਾਇਆ ਗਿਆ, ਜੋ ਕਿ ਗੁਰਮਰਿਆਦਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਜਾਣੂ ਕਰਵਾ ਦਿੱਤਾ ਗਿਆ ਸੀ ਕਿ ਦੁਨੀਆਂ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਰਪ੍ਰਸਤ ਕੇਵਲ ਤੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਹਨ, ਕੋਈ ਵਿਅਕਤੀ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button