Breaking NewsD5 specialNewsPress ReleasePunjab

ਸੂਬੇ ‘ਚ ਖਰੀਦ ਦੇ ਨੌਵੇਂ ਦਿਨ 217547 ਮੀਟ੍ਰਿਕ ਝੋਨੇ ਦੀ ਹੋਈ ਖ਼ਰੀਦ :  ਆਸ਼ੂ

ਵਿਭਾਗ ਵੱਲੋਂ ਕਿਸਾਨਾਂ ਦੇ 1052 ਕਰੋੜ ਦੀ ਰਾਸ਼ੀ ਕਲੀਅਰ
ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਨੌਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 217547 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ  ਖਰੀਦ ਦੇ ਨੌਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 1064991 ਮੀਟ੍ਰਿਕ ਟਨ ਝੋਨਾ  ਸਰਕਾਰੀ ਏਜੰਸੀਆਂ ਵਲੋਂ ਅਤੇ 15308 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।
ਉਨਾਂ ਦੱਸਿਆ ਕਿ ਸੂਬੇ ਦੀਆਂ  ਮੰਡੀਆਂ ਵਿੱਚ ਖਰੀਦ ਦੇ ਨੌਵੇਂ ਦਿਨ 222161.50 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 1155567 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 1080299 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।  ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 1052 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button