Breaking NewsD5 specialNewsPunjabTop News

ਸੂਬੇ ‘ਚ ਖਰੀਦ ਦੇ 26 ਵੇਂ ਦਿਨ 249727 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 26ਵੇਂ ਦਿਨ 249727 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 249617 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 110 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 249617 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ।

ਅੱਧੀ ਰਾਤ ਨੂੰ ਲੱਗੇ ਸੀ JIO ਦਾ ਟਾਵਰ ਲਗਾਉਣ,ਜਦੋ ਪਿੰਡ ਵਾਲਿਆਂ ਨੂੰ ਲੱਗਿਆ ਪਤਾ,ਫੇਰ ਪਾ ਲਿਆ ਘੇਰਾ,ਕਰਾਤਾ ਕੰਮ…

ਜਿਸ ਵਿਚੋਂ ਪਨਗ੍ਰੇਨ ਵੱਲੋਂ 54249 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 64420 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 63646 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 35411 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 21617 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 10273.8 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 26 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 12317469.85 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button