Breaking NewsD5 specialNewsPunjabTop News

‘ਸੂਬੇ ਦਾ ਮਾਹੌਲ ਖਰਾਬ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਦਿੱਤਾ ਜਾ ਰਿਹੈ ਅੰਜ਼ਾਮ’

ਲੁਧਿਆਣਾ : ਇੱਥੇ ਸਥਾਨਕ ਅਦਾਲਤ ‘ਚ ਵੀਰਵਾਰ ਨੂੰ ਜ਼ਬਰਦਸਤ ਧਮਾਕਾ ਹੋ ਗਿਆ, ਜਿਸ ਕਾਰਨ ਲੋਕਾਂ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਚਹਿਰੀ ਦੀ ਪੂਰੀ ਇਮਾਰਤ ਹੀ ਕੰਬਣ ਲੱਗ ਪਈ। ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸਭ ਕੁਝ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਸਾਜਿਸ਼ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਵੋਟਾਂ ਨੇੜੇ ਆਉਣ ‘ਤੇ ਹੀ ਕਿਉਂ ਹੁੰਦੀਆਂ ਹਨ।

ਮਜੀਠੀਆ ਮਾਮਲੇ ‘ਚ ਵੱਡਾ ਮੋੜ, ਨਹੀਂ ਜਾਵੇਗਾ ਹੁਣ ਜੇਲ੍ਹ? ਰਾਤੋਂ ਰਾਤ ਬਾਦਲਾਂ ਨੇ ਲਾਤੀ ਸਕੀਮ!D5 Channel Punjabi

ਸਿੱਧੂ ਨੇ ਟਵੀਟ ਕੀਤਾ ਹੈ ਕਿ ਲੁਧਿਆਣਾ ਦੀ ਅਦਾਲਤ ‘ਚ ਹੋਏ ਧਮਾਕੇ ‘ਚ ਕੋਈ ਸ਼ੱਕ ਦਾ ਪਰਛਾਵਾਂ ਨਹੀਂ ਰਹਿ ਜਾਂਦਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕਰਨ ਲਈ ਨਿਹਿੱਤ ਹਿੱਤਾਂ ਦੁਆਰਾ ਸ਼ਾਂਤੀ ਭੰਗ ਕਰਨ ਵਾਲੀਆਂ ਗਤੀਵਿਧੀਆਂ ਦੀ ਇੱਕ ਲੜੀ ਦੀ ਯੋਜਨਾ ਬਣਾਈ ਗਈ ਹੈ। ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਦਿੱਲੀ ਅਰਦਾਸ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button