Press ReleasePunjabTop News

ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕਪਾਹ ਉਦਯੋਗ ਅਹਿਮ ਥੰਮ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਪੰਜਾਬ ਕਾਟਨ ਫੈਕਟਰੀਜ਼ ਐਂਡ ਜਿੰਨਰਜ਼ ਐਸੋਸੀਏਸ਼ਨ ਵੱਲੋਂ ਉਠਾਏ ਮੁੱਦਿਆਂ ਦੇ ਹੱਲ ਲਈ ਕਮੇਟੀ ਬਣਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਸਬੰਧੀ ਘੜੀਆਂ ਜਾ ਰਹੀਆਂ ਯੋਜਨਾਵਾਂ ਵਿੱਚ ਕਪਾਹ ਉਦਯੋਗਾਂ ਦਾ ਅਹਿਮ ਸਥਾਨ ਹੈ।
ਪੰਜਾਬ ਕਾਟਨ ਫੈਕਟਰੀਜ਼ ਐਂਡ ਜਿੰਨਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਇਸ ਗੱਲ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਦਯੋਗਿਕ ਖੇਤਰ ਰਾਜ ਦੀ ਆਰਥਿਕਤਾ ਦੀ ਮਜ਼ਬੂਤੀ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਇਸ ਲਈ ਇਸ ਨੂੰ ਹੁਲਾਰਾ ਦੇਣ ਵਾਸਤੇ ਪੰਜਾਬ ਸਰਕਾਰ ਨੇ ਇੱਕ ਸਰਬਪੱਖੀ ਪਹੁੰਚ ਅਪਣਾਉਣ ਦਾ ਟੀਚਾ ਰੱਖਿਆ ਹੈ।
ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ’ਚ ਨਵਾਂ ਮੋੜ, ਕਈ ਸ਼ੈਪਲ ਹੋਏ ਫੇਲ੍ਹ! ਕਿਸਾਨਾਂ ਨੇ ਪਾਇਆ ਘੇਰਾ
ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਦੇਰ ਨਾਲ ਅਤੇ ਬੇਮੌਸਮੀ ਬਾਰਸ਼ਾਂ ਕਾਰਨ ਨਰਮੇ ਦੀ ਫਸਲ ਦੇ ਖਰਾਬ ਹੋਣ ਅਤੇ ਇਸ ਦੇ ਸਿੱਟੇ ਵਜੋਂ ਕਪਾਹ ਫੈਕਟਰੀਆਂ ਨੂੰ ਹੋਣ ਵਾਲੇ ਆਰਥਿਕ ਨੁਕਸਾਨ ਦੇ ਮੱਦੇਨਜ਼ਰ ਬਿਜਲੀ ਬਿਲ ਵਿੱਚ ਲਏ ਜਾਣ ਵਾਲੇ ਫਿਕਸਡ ਖਰਚੇ ਮੁਆਫ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਦੇ ਮੰਗ ਪੱਤਰ ਵਿੱਚ ਕਿਸਾਨਾਂ ਨੂੰ ਕਪਾਹ ਉਗਾਉਣ ਲਈ ਉਤਸ਼ਾਹਿਤ ਕਰਨਾ, ਵਿਭਾਗ ਵੱਲੋਂ ਚੰਗੀ ਗੁਣਵੱਤਾ ਵਾਲੇ ਕਪਾਹ ਦੇ ਬੀਜਾਂ ਦੀ ਸਪਲਾਈ ਕਰਨਾ, ਕਪਾਹ ਫੈਕਟਰੀਆਂ ਦੇ ਅਹਾਤੇ ਵਿੱਚ ਰਾਈਸ ਮਿੱਲਾਂ ਲਗਾਉਣ ਦੀ ਇਜਾਜ਼ਤ ਅਤੇ ਪੰਜਾਬ ਵਿੱਚ ਫਸਲ ਕਪਾਹ ਦੀ ਘਾਟ ਨੂੰ ਦੇਖਦੇ ਹੋਏ ਦੂਜੇ ਰਾਜਾਂ ਤੋਂ ਕਪਾਹ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਵੀ ਸ਼ਾਮਲ ਸੀ।
Punjab Bulletin | January 2 , 2023 | D5 Channel Punjabi | News Bulletin | Punjab News
ਮੀਟਿੰਗ ਦੌਰਾਨ ਐਸੋਸੀਏਸ਼ਨ ਵੱਲੋਂ ਜੋ ਹੋਰ ਮੰਗਾਂ ਉਠਾਈਆਂ ਗਈਆਂ, ਉਨ੍ਹਾਂ ਵਿੱਚ ਦੋ ਸਾਲਾਂ ਲਈ ਦੂਜੇ ਰਾਜਾਂ ਤੋਂ ਖਰੀਦੀ ਗਈ ਕਪਾਹ ‘ਤੇ ਮਾਰਕੀਟ ਫੀਸ ਅਤੇ ਆਰਡੀਐਫ ਮੁਆਫ਼ ਕਰਨਾ, ਸੇਮਗ੍ਰਸਤ ਜ਼ਿਲ੍ਹਿਆਂ ਵਿੱਚ ਪਾਣੀ ਦੀ ਨਿਕਾਸੀ ਲਈ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਬਜਟ ਵਿੱਚ ਉਪਬੰਧ ਕਰਨਾ ਅਤੇ ਅਪ੍ਰੈਲ ਵਿੱਚ ਬਿਜਾਈ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਉਪਲਬਧਤਾ ਯਕੀਨੀ ਬਨਾਉਣਾ ਸ਼ਾਮਿਲ ਸੀ। ਇੰਨ੍ਹਾਂ ਮੰਗਾਂ ‘ਤੇ ਹਮਦਰਦੀ ਨਾਲ ਸੁਣਵਾਈ ਕਰਦਿਆਂ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧ ਵਿੱਚ ਇੱਕ ਵਿਸਤ੍ਰਿਤ ਰਿਪੋਰਟ ਦੇਣ ਤੋਂ ਇਲਾਵਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਇੱਕ ਵਿਧਾਇਕ, ਉਦਯੋਗ ਦੇ 2 ਮੈਂਬਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਇੱਕ ਕਮੇਟੀ ਦਾ ਗਠਨ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button