Breaking NewsD5 specialNewsPoliticsPunjab

ਸੂਬੇ ਦੀ ਬਿਹਤਰੀ ਲਈ ਸਾਰੇ ਦਲਾਂ ਨੂੰ ਇਕੱਠੇ ਹੋਣ ਦੀ ਲੋੜ : ਢੀਂਡਸਾ

ਜਨਤਾ ਦਲ (ਯੂਨਾਈਟਿਡ) ਪੰਜਾਬ ਵੱਲੋਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਕੀਤਾ ਐਲਾਨ

ਮੋਹਾਲੀ : ਜਨਤਾ ਦਲ ਯੂਨਾਈਟਿਡ ਦੇ ਆਗੂਆ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਮੁੱਖ ਦਫ਼ਤਰ ਮੁਹਾਲੀ ਪਹੁੰਚ ਕੇ ਸੂਬੇ ਵਿੱਚ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਦਾ ਰਸਮੀ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਮੁਖੀ ਸ. ਸੁਖਦੇਵ ਸਿੰਘ ਢੀਂਡਸਾ ਅਤੇ ਜਨਤਾ ਦਲ (ਯੂਨਾਈਟਿਡ) ਪੰਜਾਬ ਦੇ ਪ੍ਰਧਾਨ ਮਾਲਵਿੰਦਰ ਸਿੰਘ ਬੈਨੀਪਾਲ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਦੀ ਹਾਜ਼ਰੀ ਵਿੱਚ ਕੀਤਾ।

ਮੋਦੀ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਰੱਖਤੀ ਵੱਡੀ ਮੰਗ !ਛੇੜ ਦਿੱਤੀ ਕੇਂਦਰ ਸਰਕਾਰ ਨੂੰ ਨਵੀਂ ਭਸੂੜੀ !

ਇਸ ਮੌਕੇ ਬੋਲਦਿਆਂ  ਢੀਂਡਸਾ ਨੇ ਕਿਹਾ ਕਿ ਇਸ ਮੌਕੇ ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਲਈ ਸਾਰੇ ਦਲਾਂ ਨੂੰ ਇਕੱਠੇ ਹੋਣ ਦੀ ਲੋੜ ਹੈ ਤਾਂ ਜੋ ਸੂਬੇ ਦੇ ਹੱਕ ਸੁਰੱਖਿਅਤ ਰੱਖੇ ਜਾ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਹਮੇਸ਼ਾਂ ਹੀ ਪੰਜਾਬ ਸਮੇਤ ਸਾਰੇ ਸੂਬਿਆਂ ਦੇ ਹੱਕਾਂ ਉੱਤੇ ਡਾਕਾ ਮਾਰਦਿਆਂ ਰਹੀਆਂ ਹਨ ਪਰੰਤੂ ਖੇਤਰੀ ਪਾਰਟੀਆਂ ਨੇ ਹਮੇਸ਼ਾਂ ਹੀ ਸੂਬਿਆਂ ਨੂੰ ਵੱਧ ਅਧਿਕਾਰਾਂ ਦੀ ਗੱਲ ਕੀਤੀ ਹੈ।

ਦਿਨ ਚੜਦੇ ਹੀ ਦਿੱਤਾ ਕੇਂਦਰ ਨੇ ਪੰਜਾਬ ਨੂੰ ਝਟਕਾ ! ਝਟਕੇ ਨਾਲ ਹਿੱਲਿਆ ਪੰਜਾਬ! ਹੁਣ ਚੱਕੇ ਜਾਣਗੇ ਕਿਸਾਨਾਂ ਦੇ ਧਰਨੇ !

ਮਾਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਇਸ ਸਮੇਂ ਦੇਸ਼ ਬੜੇ ਨਾਜ਼ੁਕ ਮੋੜ ਤੋਂ ਨਿਕਲ ਰਿਹਾ ਹੈ ਅਤੇ ਸਾਰੇ ਦਲ ਇਕੱਠੇ ਹੋ ਕੇ ਹੀ ਇਸ ਮਾੜੇ ਸਮੇਂ ਵਿੱਚੋਂ ਨਿਕਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਲੀ ਦਲ (ਡੈਮੋਕਰੈਟਿਕ) ਪੰਜਾਬ ਦੇ ਭਵਿੱਖ ਲਈ ਚਿੰਤਿਤ ਹੈ ਸੋ ਉਨ੍ਹਾਂ ਨੇ ਬਿਨਾਂ ਕਿਸੇ ਸ਼ਰਤ ਆਪਣੀ ਪਾਰਟੀ ਦਾ ਸਮਰਥਨ ਦਿੱਤਾ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ, ਕਵਰ ਹਰਬੀਰ ਸਿੰਘ ਢੀਂਡਸਾ, ਅਨੂਪ ਸਿੰਘ ਬਦਰੂ ਸਮੇਤ ਅਨੇਕਾਂ ਆਗੂ ਮੌਜੂਦ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button