‘ਸੂਬੇ ਨੂੰ ਲੰਦਨ, ਕੈਲੇਫੋਰਨੀਆਂ ਜਾਂ ਪੈਰਿਸ ਨਹੀਂ, ਅਸਲੀ ਪੰਜਾਬ ਬਣਾਉਣਾ ਹੈ’
ਚੰਡੀਗੜ੍ਹ : ਪੰਜਾਬ ਦੇ ਨਵੇਂ ਸੀਐਮ ਭਗਵੰਤ ਮਾਨ ਨੇ ਵੀਰਵਾਰ ਨੂੰ ਸੂਬੇ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ‘ਚ ਉਨ੍ਹਾਂ ਨੇ ਕਿਹਾ ਕਿ ਸਾਡਾ ਮੁੱਖ ਸਰੋਕਾਰ ਪੰਜਾਬ ਨੂੰ ਲੰਡਨ,ਕੈਲੇਫੋਰਨੀਆਂ ਜਾਂ ਪੈਰਿਸ ਬਣਾਉਣਾ ਨਹੀਂ, ਸਗੋਂ ਅਸਲੀ ਪੰਜਾਬ ਬਣਾਉਣਾ ਹੈ। ਭਾਰਤੀ ਕ੍ਰਿਕੇਟ ਟੀਮ ਦੇ ਪ੍ਰਦਰਸ਼ਨ ਦੀ ਮਿਸਾਲ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਚ ‘ਚ ਜਿੱਤ ਹੋਵੇ ਜਾਂ ਹਾਰ ਹੋਵੇ ਪਰ ਟੀਮ ਦਾ ਜ਼ਜਬਾ ਸਭ ਤੋਂ ਜ਼ਿਆਦਾ ਮਾਇਨੇ ਰੱਖਦਾ ਹੈ। ਇਸ ਕਾਰਨ ਉਨ੍ਹਾਂ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਅਧਿਕਾਰੀਆਂ ਨੂੰ ਇਕ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਭਗਵੰਤ ਮਾਨ ਲਈ ਵੱਡੀ ਮੁਸੀਬਤ, ਖੱਟਰ ਨੇ ਖੜ੍ਹੇ ਕੀਤੇ ਸਵਾਲ!
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੀ ਰਾਹ ‘ਤੇ ਨਹੀਂ ਚੱਲੇਗੀ ਅਤੇ ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨ੍ਹਾਂ ਕਿਸੇ ਸਿਆਸੀ ਦਬਾਅ ਅਤੇ ਦਲੇਰੀ ਨਾਲ ਸਮਰਪਿਤ ਭਾਵਨਾ , ਗੰਭੀਰਤਾ ਅਤੇ ਈਮਾਨਦਾਰੀ ਨਾਲ ਨਿਭਾਉਣ ਤਾਂ ਜੋ ਪੰਜਾਬੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕੇ। ਜਿਨ੍ਹਾਂ ਨੇ ਭਾਰੀ ਫਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮਾਨ ਨੇ ਕਿਹਾ ਕਿ ਮੈਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪਣੇ ਕੋਲ ਲਾਲ ਡਾਇਰੀ ਨਹੀਂ ਰੱਖਦਾ, ਸਗੋਂ ਮੇਰੇ ਕੋਲ ਤਾਂ ਹਰੀ ਡਾਇਰੀ ਹੁੰਦੀ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਬਦਲਾਖੋਰੀ ਬਾਰੇ ਕੋਈ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ।
ਮੁੱਖ ਮੰਤਰੀ ਨੇ ਜ਼ਮੀਨੀ ਪੱਧਰ ’ਤੇ ਆਮ ਆਦਮੀ ਦੇ ਜੀਵਨ ਵਿਚ ਬਦਲਾਅ ਲਿਆਉਣ ਦੇ ਨਾਲ – ਨਾਲ ਸਾਰਿਆਂ ਨੂੰ ਮੁਫ਼ਤ ਅਤੇ ਨਿਰਪੱਖ ਨਿਆਂ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਤਿਮਾਹੀ ਆਧਾਰ ’ਤੇ ‘ਬੈਸਟ ਪ੍ਰਫਾਰਮੈਂਸ ਐਵਾਰਡ’ ( ਬਿਹਤਰ ਕਾਰਗੁਜ਼ਾਰੀ ਵਿਖਾਉਣ ਲਈ ਐਵਾਰਡ ) ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ, ਜਿਸ ਨਾਲ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਸਕੇ। ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਇਹ ਯਤਨ ਯਕੀਨੀ ਤੌਰ ’ਤੇ ਹੋਰ ਅਧਿਕਾਰੀਆਂ ਨੂੰ ਅਤੇ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਰਗੁਜ਼ਾਰੀ ਵਿਖਾਉਣ ਲਈ ਪ੍ਰੇਰਿਤ ਕਰੇਗਾ। ਮੁੱਖ ਮੰਤਰੀ ਨੇ ਡੀ.ਜੀ.ਪੀਜ਼ ਨੂੰ ਸਾਰੇ ਪੁਲਿਸ ਕਰਮਚਾਰੀਆਂ ਦੇ ਜਨਮਦਿਨ ’ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਸੁਨੇਹਾ ਭੇਜਣ ਦੇ ਵੀ ਨਿਰਦੇਸ਼ ਦਿੱਤੇ।
ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖ਼ਬਰੀ, ਸਰਕਾਰ ਦਾ ਵੱਡਾ ਫੈਸਲਾ
ਇਸ ਤੋਂ ਪਹਿਲਾਂ ਆਪਣੇ ਸ਼ੁਰੂਆਤੀ ਭਾਸ਼ਣ ਵਿਚ ਸੂਬੇ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਲੋਕਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਸਹੀ ਮਾਇਨੀਆਂ ਵਿਚ ਲਾਗੂ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੂਰੇ ਤਾਲਮੇਲ ਨਾਲ ਕੰਮ ਕਰਨਗੇ। ਬੈਠਕ ਵਿਚ ਮੁੱਖ ਸਕੱਤਰ ਏ . ਵੇਣੂ ਪ੍ਰਸਾਦ ਅਤੇ ਡੀ . ਜੀ . ਪੀ . ਵੀ . ਕੇ . ਭਾਵਰਾ ਤੋਂ ਇਲਾਵਾ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਲ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.