‘ਸੂਬੇ ਭਰ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਲੱਗੀ ਰੋਕ’
ਲੁਧਿਆਣਾ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਸੂਬੇ ਭਰ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ਤੇ 95 ਫ਼ੀਸਦੀ ਰੋਕ ਲਗਾਈ ਗਈ ਹੈ ਅਤੇ ਆਉਂਦੇ ਦਿਨਾਂ ‘ਚ ਨਾਜਾਇਜ਼ ਮਾਈਨਿੰਗ ਦਾ ਧੰਦਾ ਬਿਲਕੁਲ ਖ਼ਤਮ ਕਰ ਦਿੱਤਾ ਜਾਵੇਗਾ ਤੇ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਈ ਜਾਵੇਗੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵਲੋਂ 59 ਦਿਨਾਂ ‘ਚ ਆਮ ਲੋਕਾਂ ਦੀ ਭਲਾਈ ਦੇ ਬੇਮਿਸਾਲ ਕੰਮ ਕੀਤੇ ਗਏ ਹਨ ਜੋ ਕਿ ਸਾਰੇ ਲੋਕਾਂ ਦੇ ਸਾਹਮਣੇ ਹਨ।
ਨਸ਼ੇ ’ਚ ਧੁੱਤ ਹੋਮਗਾਰਡ ਆਈਜੀ ਦਾ ਕਾਰਾ, ਦੁਕਾਨ ’ਚ ਵੜ੍ਹ ਦੇਖੋ ਕੀ ਕੀਤਾ, ਨੈੱਟ ’ਤੇ ਵੀਡੀਓ ਹੋਈ ਲੀਕ
ਉਨ੍ਹਾਂ ਦੱਸਿਆ ਕਿ ਜੇਲ੍ਹਾਂ ‘ਚ ਵੀ.ਆਈ.ਪੀ. ਕਲਚਰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਪੰਜਾਬ ਦੀਆਂ ਜੇਲ੍ਹਾਂ ‘ਚ ਵਿਸ਼ੇਸ਼ ਤੌਰ ‘ਤੇ ਜੈਮਰ ਲਗਾਏ ਜਾ ਰਹੇ ਹਨ ਤਾਂ ਜੋ ਕੈਦੀ ਜੇਲ੍ਹ ਦੇ ਅੰਦਰ ਮੋਬਾਈਲ ਤੇ ਗੱਲਬਾਤ ਨਾ ਕਰ ਸਕਣ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ‘ਚ ਕੈਦੀਆਂ ਨਾਲ ਕੈਦੀਆਂ ਵਰਗਾ ਹੀ ਸਲੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਂਦੇ ਛੇ ਮਹੀਨਿਆਂ ‘ਚ ਸੂਬੇ ਦੀਆਂ ਜੇਲ੍ਹਾਂ ਵਿਚ ਪੂਰੀ ਤਰ੍ਹਾਂ ਨਾਲ ਨਾਜਾਇਜ਼ ਧੰਦਿਆਂ ‘ਤੇ ਕਾਬੂ ਪਾਇਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.