Breaking NewsD5 specialNewsPress ReleasePunjabTop News

‘ਸੂਬੇ ਭਰ ‘ਚ 232 ਤੋਂ ਛੁੱਟ ਬਾਕੀ ਮੰਡੀਆਂ 13 ਮਈ ਨੂੰ ਸ਼ਾਮ 5 ਵਜੇ ਤੋਂ ਹੋਣਗੀਆਂ ਬੰਦ’

ਚੰਡੀਗੜ੍ਹ : ਕਣਕ ਦੀ ਖਰੀਦ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ 13 ਮਈ ਨੂੰ ਸ਼ਾਮ 5 ਵਜੇ ਤੋਂ ਸੂਬੇ ਭਰ ਵਿੱਚ 232 ਨੂੰ ਛੱਡ ਕੇ ਬਾਕੀ ਸਾਰੀਆਂ ਮੰਡੀਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਾਂਝੀ ਕੀਤੀ।
ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਉਪਰੋਕਤ 232 ਮੰਡੀਆਂ ਵਿੱਚੋਂ ਬਠਿੰਡਾ ਵਿੱਚ 18, ਮੋਗਾ ਵਿੱਚ 8, ਫਾਜ਼ਿਲਕਾ ਦੀਆਂ 3, ਮਾਨਸਾ ਦੀਆਂ 6, ਫਿਰੋਜ਼ਪੁਰ ਦੀਆਂ 9, ਪਟਿਆਲਾ ਵਿੱਚ 9, ਸੰਗਰੂਰ ’ਚ 10, ਬਰਨਾਲਾ ਵਿੱਚ 13, ਲੁਧਿਆਣਾ ਪੱਛਮੀ ਅਤੇ ਪੂਰਬੀ ਵਿੱਚ 15, ਫਰੀਦਕੋਟ ‘ਚ 4, ਗੁਰਦਾਸਪੁਰ ਵਿੱਚ 11, ਜਲੰਧਰ ‘ਚ 14, ਸ੍ਰੀ ਮੁਕਤਸਰ ਸਾਹਿਬ ‘ਚ 5, ਫਤਿਹਗੜ੍ਹ ਸਾਹਿਬ ਦੀਆਂ 5, ਕਪੂਰਥਲਾ ‘ਚ 8, ਮਲੇਰਕੋਟਲਾ ‘ਚ 4, ਐੱਸ.ਏ.ਐੱਸ. ਨਗਰ ਦੀਆਂ 5, ਰੋਪੜ ਵਿੱਚ 5, ਤਰਨਤਾਰਨ ਵਿੱਚ 21, ਹੁਸ਼ਿਆਰਪੁਰ ਵਿੱਚ 6, ਅੰਮ੍ਰਿਤਸਰ ਵਿੱਚ 45, ਪਠਾਨਕੋਟ ਵਿੱਚ 5 ਅਤੇ ਐੱਸ.ਬੀ.ਐੱਸ. ਨਗਰ ਵਿੱਚ 3 ਮੰਡੀਆਂ ਸ਼ਾਮਲ ਹਨ।
ਮੰਤਰੀ ਨੇ ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਮਹੀਨਾ ਭਰ ਚੱਲੀ ਕਵਾਇਦ ਵਿੱਚ ਸ਼ਾਮਲ ਕਿਸਾਨਾਂ, ਆੜਤੀਆਂ, ਮੰਡੀ ਕਾਮਿਆਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨਾਂ ਨੇ ਖਰੀਦ ਦੀ ਰਫਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਸਮੇਂ ਸਿਰ ਪਾਉਣ ‘ਤੇ ਤਸੱਲੀ ਪ੍ਰਗਟਾਈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button