Breaking NewsD5 specialNewsPress ReleasePunjabPunjab Officials

ਸੂਬੇ ਵਿੱਚ ਖਰੀਦ ਦੇ ਤੀਸਰੇ ਦਿਨ  178542 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ 

ਚੰਡੀਗੜ੍ਹ:ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਤੀਜੇ ਦਿਨ 178542 ਮੀਟ੍ਰਿਕ ਟਨ ਖਰੀਦ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ  178542 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ ਹੈ। ਜਿਸ ਵਿਚੋਂ ਪਨਗ੍ਰੇਨ ਵੱਲੋਂ 46599  ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 44615 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 43302 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 27089 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 600 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ16337 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਤੀਸਰੇ ਦਿਨ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  247505 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button