Breaking NewsD5 specialNewsPress NotePunjabTop News

ਸੂਬੇ ਵਿੱਚ ਖਰੀਦ ਦੇ ਨੋਵੇਂ ਦਿਨ 733267 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਨੋਵੇਂ ਦਿਨ 733267 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 733167 ਅਤੇ ਆੜ੍ਹਤੀਆਂ ਵਲੋਂ 100 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 733167 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 1097058 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 917372 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 956551 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 620960 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।

ਅੰਡਾਨੀਆਂ ਦੇ ਗੁਦਾਮ ‘ਚ ਵੜਗਿਆ ਟਿਕੈਤ,ਸਰਕਾਰ ਦੀ ਬਣ ਰਹੀ ਨਵੀਂ ਪਲੈਨਿੰਗ,ਟਿਕੈਤ ਨੇ ਕਰਤੀ ਫੇਲ..

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 265565 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 315264 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਨੋਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  4173129  ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button