ਸੂਬੇ ਵਿੱਚ 2642 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ : ਆਸ਼ੂ

ਚੰਡੀਗੜ੍ਹ : ਪੰਜਾਬ ਰਾਜ ਵਿੱਚ ਕਣਕ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 2642 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸਨ ਆਸ਼ੂ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਖ਼ਰੀਦ ਕੇਂਦਰਾਂ ਵਿਖੇ 2642 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ।
KMP ਰੋਡ ਤੋਂ ਪੁਲਿਸ ਨੇ ਭਜਾਏ ਕਿਸਾਨ! ਫੇਰ ਚੱਕ-ਚੱਕ ਜੀਪਾਂ ’ਚ ਸੁੱਟੇ!ਮਾਹੌਲ ਖਰਾਬ!ਕਿਸਾਨ ਹੋਏ ਫਿਰਦੇ ਤੱਤੇ!
ਸ੍ਰੀ ਆਸ਼ੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 652 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 442 ਟਨ ਅਤੇ ਪਨਸਪ ਵੱਲੋਂ 818 ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 180 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 10 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 540 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.