Breaking NewsD5 specialNewsPoliticsPunjab

ਸੇਵਾ ਕੇਂਦਰਾਂ ‘ਚ ਵੀ ਮਿਲਣਗੀਆਂ ਸਾਂਝ ਕੇਂਦਰਾਂ ‘ਚ ਮਿਲਣ ਵਾਲੀਆਂ 14 ਸੇਵਾਵਾਂ : ਏ.ਡੀ.ਸੀ.

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸਾਂਝ ਕੇਂਦਰਾਂ ਵਿੱਚ ਮਿਲਣ ਵਾਲੀਆਂ 14 ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਹ ਸੇਵਾਵਾਂ 05 ਅਕਤੂਬਰ ਤੋਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿੱਚ ਸ਼ਿਕਾਇਤ ਦੀ ਕਾਪੀ, ਸ਼ਿਕਾਇਤ ‘ਤੇ ਕੀਤੀ ਕਾਰਵਾਈ ਬਾਰੇ ਜਾਣਕਾਰੀ, ਐਫ.ਆਈ.ਆਰ. ਜਾਂ ਡੀ.ਡੀ.ਆਰ. ਦੀ ਕਾਪੀ, ਸੜਕ ਦੁਰਘਟਨਾ ਮਾਮਲੇ ਵਿੱਚ ਰਿਪੋਰਟ ਦੀ ਕਾਪੀ, ਗੁੰਮ ਹੋਏ ਜਾਂ ਚੋਰੀ ਹੋਏ ਵਾਹਨ ਮਾਮਲੇ ਵਿੱਚ ਰਿਪੋਰਟ ਦੀ ਕਾਪੀ, ਚੋਰੀ ਦੇ ਕੇਸ ਵਿੱਚ ਅਪ੍ਰਕਾਸ਼ਿਤ ਰਿਪੋਰਟ ਦੀ ਕਾਪੀ, ਲਾਊਡ ਸਪੀਕਰ ਚਲਾਉਣ ਲਈ ਐਨ.ਓ.ਸੀ., ਵਾਹਨਾਂ ਲਈ ਐਨ.ਓ.ਸੀ., ਵੀਜੇ ਲਈ ਪੁਲਿਸ ਕਲੀਅਰੈਂਸ, ਕਰੈਕਟਰ ਵੈਰੀਫਿਕੇਸ਼ਨ, ਕਿਰਾਏਦਾਰਾਂ ਦੀ ਵੈਰੀਫਿਕੇਸ਼ਨ, ਕਰਮਚਾਰੀ ਦੀ ਵੈਰੀਫਿਕੇਸ਼ਨ ਅਤੇ ਘਰੇਲੂ ਮਦਦ ਜਾਂ ਨੌਕਰੀ ਦੀ ਵੈਰੀਫਿਕੇਸ਼ਨ ਸਬੰਧੀ ਸੇਵਾਵਾਂ ਸ਼ਾਮਲ ਹਨ।

BIG BREAKING-ਨਵਜੋਤ ਸਿੱਧੂ ਬੀਜੇਪੀ ‘ ਹੋਏ ਸ਼ਾਮਲ,ਕਾਂਗਰਸ ਨੂੰ ਵੱਡਾ ਝਟਕਾ?ਬੀਜੇਪੀ ਲੀਡਰ ਦਾ ਵੱਡਾ ਬਿਆਨ!

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਾਰੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੇਵਾ ਕੇਂਦਰਾਂ ਵਿੱਚ ਜਾਣ ਸਮੇਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਹੱਥਾਂ ਨੂੰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਦੇ ਰਹਿਣਾ ਚਾਹੀਦਾ ਹੈ ਤੇ ਆਪਣਾ ਮੂੰਹ ਤੇ ਨੱਕ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਤਾਂ ਕੋਵਿਡ-19 ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button