News

ਸੈਂਟਰਲ ਵਾਲਮੀਕਿ ਸਭਾ ਇੰਡੀਆ ਵੱਲੋਂ ਤਿਆਰ ਕਰਵਾਇਆ ਕੈਲੰਡਰ ਮੁੱਖ ਮੰਤਰੀ ਵੱਲੋਂ ਰਿਲੀਜ਼

ਫ਼ਤਹਿਗੜ੍ਹ ਸਾਹਿਬ, 02 ਜਨਵਰੀ
ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਅਤੇ ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਸ਼੍ਰੀ ਗੇਜਾ ਰਾਮ ਵਾਲਮੀਕਿ ਨੇ ਸਭਾ ਵੱਲੋਂ ਤਿਆਰ 2021 ਦਾ ਕੈਲੰਡਰ ਮੁੱਖ ਮੰਤਰੀ, ਪੰਜਾਬ, ਕੈਪਟਨ ਅਮਰਿੰਦਰ ਸਿੰਘ ਪਾਸੋਂ ਰਿਲੀਜ਼ ਕਰਵਾਇਆ। ਇਸ ਮੌਕੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਤੇਜ ਪ੍ਰਕਾਸ਼ , ਐੱਮ.ਐੱਲ.ਏ. ਗੁਰਕੀਰਤ ਸਿੰਘ ਕੋਟਲੀ ਵੀ ਹਾਜ਼ਰ ਸਨ।
ਇਸ ਮੌਕੇ ਹਾਜ਼ਰੀਨ ਨੇ ਭਗਵਾਨ ਸ਼੍ਰੀ ਵਾਲਮੀਕਿ ਜੀ ਅੱਗੇ ਅਰਦਾਸ ਕੀਤੀ ਕਿ ਨਵਾਂ ਸਾਲ ਸਾਰੇ ਦੇਸ਼ ਵਾਸੀਆਂ ਵਾਸਤੇ ਖੁਸ਼ੀਆਂ ਭਰਿਆ ਹੋਵੇ ਤੇ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੀ ਸਮੱਸਿਆ ਦਾ ਹੱਲ ਨਿਕਲ ਆਵੇ।  ਇਸ ਮੌਕੇ ਇਹ ਵੀ ਅਰਦਾਸ ਕੀਤੀ ਗਈ ਕਿ ਸਾਡੇ ਦੇਸ਼ ਦੇ ਕਿਸਾਨਾਂ ਨੂੰ ਅੱਜ ਦੇ ਸਮੇਂ ਵਿੱਚ ਜਿਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਦਾ ਹੱਲ ਵੀ ਜਲਦੀ ਤੋਂ ਜਲਦੀ ਨਿਕਲ ਆਵੇ ਤਾਂ ਜੋ ਸਾਡੇ ਕਿਸਾਨ ਭਰਾ ਆਪਣੇ ਆਪਣੇ ਘਰਾਂ ਨੂੰ ਖੁਸ਼ੀਆਂ ਨਾਲ ਅਤੇ ਤੰਦਰੁਸਤ ਵਾਪਿਸ ਜਾਣ।
-Nav Gill
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button