Breaking NewsD5 specialNewsPress ReleasePunjabTop News

‘ਸੈਨਿਕ ਸਕੂਲ ਦੀ ਸ਼ਾਨ ਮੁੜ ਬਹਾਲ ਕਰਨ ‘ਚ ਸੂਬਾ ਸਰਕਾਰ ਕੋਈ ਕਸਰ ਨਹੀਂ ਬਾਕੀ ਛੱਡੇਗੀ’

ਪੰਜਾਬ ਸਰਕਾਰ ਲਵੇਗੀ ਸੈਨਿਕ ਸਕੂਲ ਕਪੂਰਥਲਾ ਦੀ ਸਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੈਨਿਕ ਸਕੂਲ ਕਪੂਰਥਲਾ ਦੀ ਸਾਰ ਲਵੇਗੀ।ਇਹ ਖੁਲਾਸਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਇਸ ਵੱਕਾਰੀ ਸੰਸਥਾ ਨੂੰ ਪਿਛਲੇ ਸਮੇਂ ਵਿੱਚ ਅਣਗੌਲਿਆ ਰੱਖਿਆ ਗਿਆ ਪਰ ਹੁਣ ਸੂਬਾ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਜਿਸ ਮੰਤਵ ਲਈ ਸੰਸਥਾ ਬਣੀ ਸੀ, ਉਸ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿੱਜੀ ਤੌਰ ਉਤੇ ਸੈਨਿਕ ਸਕੂਲ ਦੀ ਕਾਇਆ ਕਲਪ ਕਰਨ ਅਤੇ ਇਸ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਦਿਲਚਸਪੀ ਲੈ ਰਹੀ ਹੈ।

ਵਿਧਾਇਕਾਂ ‘ਤੇ ਕਾਰਵਾਈ, ਬਣੂ ਨਵੀਂ ਸਰਕਾਰ! ਕੇਂਦਰ ਦਾ ਨਵਾਂ ਕਾਨੂੰਨ, ਮੂਸੇਵਾਲਾ ਮਾਮਲੇ ਦਾ ਸੱਚ! ||D5 Channel

ਫੌਜਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਵਿਭਾਗ ਇਸ ਸੰਬੰਧੀ ਬਾਕਾਇਦਾ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਸੰਸਥਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਸਕੇ। ਸੈਨਿਕ ਸਕੂਲ ਨੇ ਮਹਾਨ ਸ਼ਖਸੀਅਤਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਅਹਿਮ ਅਹੁਦਿਆਂ ਖਾਸ ਕਰਕੇ ਰੱਖਿਆ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਨੇ ਜਲਦ ਹੀ ਇਸ ਸਕੂਲ ਦੇ ਕੰਮ-ਕਾਜ ਦੀ ਸਮੀਖਿਆ ਲਈ ਮੀਟਿੰਗ ਕੀਤੀ ਸੀ।

ਮੱਤੇਵਾੜਾ ਪ੍ਰੋਜੈਕਟ ਰੱਦ, ਸਰਕਾਰ ਨੇ ਬਦਲਿਆ ਫ਼ੈਸਲਾ, ਕਿਸਾਨੀ ਅੰਦੋਲਨ ਤੋਂ ਬਾਅਦ ਵੱਡੀ ਜਿੱਤ ||D5 Channel Punjabi

ਵਿੱਤ ਵਿਭਾਗ ਨੂੰ ਸਕੂਲ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਤੁਰੰਤ ਜਾਰੀ ਕਰਨ ਲਈ ਕਿਹਾ। ਸਕੂਲ ਦੀ ਇਮਾਰਤ ਦੀ ਢੁਕਵੀਂ ਸਾਂਭ-ਸੰਭਾਲ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣਾ ਸਮੇਂ ਦੀ ਲੋੜ ਹੈ। ਫੌਜਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਮੁਹੱਈਆ ਕਰਵਾਉਣ ਲਈ ਫੰਡ ਜਾਰੀ ਕਰਨ ਵਾਸਤੇ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੰਸਥਾ ਦੀ ਸ਼ਾਨ ਮੁੜ ਬਹਾਲ ਕਰਨ ਵਿੱਚ ਕੋਈ ਕਸਰ ਨਹੀਂ ਬਾਕੀ ਛੱਡੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button