IndiaTop News

ਸੋਨੀਆ ਗਾਂਧੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਨੇ ਇਕ ਟਵੀਟ ਕਰ ਕੇ ਇਸ ਬਾਬਤ ਜਾਣਕਾਰੀ ਦਿੱਤੀ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ।

Punjab Police Joining Letter : CM Mann ਦੀ ਨੌਜਵਾਨਾਂ ਲਈ ਸੌਗਾਤ, ਨਵੀਆਂ ਨੌਕਰੀਆਂ ਦੀ ਲਾਈ ਲਾਈਨ

ਹਾਲਾਂਕਿ ਦੋਹਾਂ ਵਿਚਾਲੇ ਮੁਲਾਕਾਤ ਬਾਰੇ ਅਧਿਕਾਰਤ ਰੂਪ ਨਾਲ ਕੋਈ ਬਿਊਰਾ ਨਹੀਂ ਦਿੱਤਾ ਗਿਆ ਹੈ ਅਤੇ ਇਸ ਨੂੰ ਸ਼ਿਸ਼ਟਾਚਾਰ ਭੇਟ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਚੁਣੇ ਜਾਣ ਮਗਰੋਂ ਦ੍ਰੌਪਦੀ ਮੁਰਮੂ ਅਤੇ ਸੋਨੀਆ ਗਾਂਧੀ ਦੀ ਇਹ ਪਹਿਲੀ ਮੁਲਾਕਾਤ ਹੈ। ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਹੀ ਦੇਸ਼ ਭਰ ਦੇ ਪ੍ਰਮੁੱਖ ਨੇਤਾ ਅਤੇ ਮੰਤਰੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕਰਨ ਲਈ ਆ ਰਹੇ ਹਨ। ਸੋਨੀਆ ਗਾਂਧੀ ਦੀ ਮੁਲਾਕਾਤ ਨੂੰ ਇਸੇ ਕੜੀ ਦੇ ਰੂਪ ’ਚ ਵੇਖਿਆ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button