Breaking NewsD5 specialNewsPress ReleasePunjabTop News

ਸੋਨੀ ਵਲੋ ਮਹਾਂਮਾਰੀ ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਸੂਬੇ ਵਿਚ ਰੋਜ਼ਾਨਾ 40000 ਟੈਸਟ ਕਰਨ ਦੇ ਹੁਕਮ

ਚੰਡੀਗੜ੍ਹ: ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਮਹਾਂਮਾਰੀ ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਮਹਾਂਮਾਰੀ ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ ਰੋਜ਼ਾਨਾ 40000 ਟੈਸਟ ਕਰਨ ਦੇ ਹੁਕਮ ਦਿੱਤੇ ਹਨ। ਸ੍ਰੀ ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਹਨਾਂ ਵਿੱਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਸ੍ਰੀ ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ., ਸ੍ਰੀ ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਪੰਜਾਬ ਰਾਜ ਦੇ ਸਿਵਲ ਸਰਜਨ ਅਤੇ ਕੁਝ ਸੀ.ਐਚ.ਸੀ/ਪੀ.ਐਚ.ਸੀ ਦੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹਾਂਮਾਰੀ ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ।

Punjab Politics : CM Channi ਤੇ Sidhu ਦਾ Elections ਤੋਂ ਪਹਿਲਾਂ ਵੱਡਾ ਧਮਾਕਾ || D5 Channel Punjabi

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰਨ ਦੇ ਹੁਕਮ ਦਿੰਦਿਆਂ ਕਿਹਾ ਡਬਲਿਊ.ਐਚ.ਉ. ਅਨੁਸਾਰ ਨਵੇਂ ਵਾਇਰਸ ਦੀ ਪਹਿਚਾਣ ਕਰਨ ਵਿਚ ਆਰ.ਟੀ.ਪੀ.ਸੀ.ਆਰ. ਟੈਸਟ ਸਮਰੱਥ ਹੈ ਇਸ ਲਈ ਸੂਬੇ ਵਿਚ ਕੋਵਿਡ 19 ਸਬੰਧੀ ਵੱਧ ਤੋਂ ਵੱਧ ਆਰ.ਟੀ.ਪੀ.ਸੀ.ਆਰ. ਟੈਸਟ ਹੀ ਕੀਤੇ ਜਾਣ।ਸ੍ਰੀ ਸੋਨੀ ਨੇ ਹਦਾਇਤ ਕੀਤੀ ਕਿ ਨਵੇਂ ਵਾਇਰਸ ਤੋਂ ਪੀੜਤ ਹੋਣ ਵਾਲੇ ਸ਼ੱਕੀ ਮਰੀਜ਼ਾਂ ਨੂੰ ਦਾਖ਼ਲ ਕਰਨ ਲਈ ਵੱਖਰੇ ਵਾਰਡ ਸਥਾਪਤ ਕੀਤੇ ਜਾਣ।

Kisan Bill 2020 : ਹੁਣ ਆਉਣਗੇ ਘਰਾਂ ਨੂੰ ਕਿਸਾਨ, ਕੇਂਦਰ ਨੇ ਮੰਨੀਆਂ ਬਾਕੀ ਮੰਗਾਂ || D5 Channel Punjabi

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਇਕਾਂਤਵਾਸ ਸਬੰਧੀ ਪੁਖਤਾ ਨਿਗਰਾਨੀ ਪ੍ਰਬੰਧ ਕਰਨ ਲਈ ਵੀ ਕਿਹਾ।ਇਸ ਮੌਕੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ ਵਿਚ ਇਹ ਸਪਲਾਈ ਵਿਭਾਗ ਨੂੰ ਪ੍ਰਾਪਤ ਹੋ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button