Breaking NewsD5 specialEntertainmentNewsPunjabTop News

ਸੋਨੂੰ ਸੂਦ ਦੀ ਭੈਣ ਮਾਲਵਿਕਾ ਅੱਜ ਹੋਵੇਗੀ ਕਾਂਗਰਸ ‘ਚ ਸ਼ਾਮਿਲ

ਚੰਡੀਗੜ੍ਹ : ਫਿਲਮੀ ਅਦਾਕਾਰ ਸੋਨੂੰ ਸੂਦ (actor Sonu Sood) ਦੀ ਭੈਣ ਮਾਲਵਿਕਾ ਸੂਦ ਸਚਰ  Malvika Sood Sachar) ਕਾਂਗਰਸ ‘ਚ ਸ਼ਾਮਿਲ ਹੋ ਗਈ ਹੈ। ਅੱਜ ਸੋਮਵਾਰ ਦੁਪਹਿਰ ਨੂੰ ਇਸਦਾ ਰਸਮੀ ਰੂਪ ਨਾਲ ਐਲਾਨ ਕਰ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ ਮਾਲਵਿਕਾ ਸੂਦ ਨੂੰ ਲੱਗਭੱਗ ਸਾਰੇ ਰਾਜਨੀਤਿਕ ਦਲਾਂ ਤੋਂ ਟਿਕਟ ਦੀ ਆਫਰ ਸੀ ਪਰ ਉਨ੍ਹਾਂ ਨੇ ਆਪਣਾ ਰਾਜਨੀਤਿਕ ਸਫਰ ਕਾਂਗਰਸ ਦੇ ਨਾਲ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ।

ਆਹ ਲੀਡਰ ਦੇਵੇਗਾ Captain ਨੂੰ ਟੱਕਰ, ਹੁਣ ਫਸਣਗੇ ਸਿੰਙ || D5 Channel Punjabi

ਜ਼ਿਕਰਯੋਗ ਹੈ ਕਿ ਮਾਲਵਿਕਾ ਸੂਦ ਪਿਛਲੇ ਮਹੀਨੇ ਕਾਂਗਰਸ ਪਾਰਟੀ ਵੱਲੋਂ ਪ੍ਰਚਾਰ ਵੀ ਕਰਦੀ ਵਿਖਾਈ ਦਿੱਤੀ ਸੀ ਅਤੇ ਰਾਜਨੀਤੀ ਵਿੱਚ ਕਾਫੀ ਸਰਗਰਮ ਚੱਲ ਰਹੀ ਸੀ, ਜਿਸ ਪਿੱਛੋਂ ਉਨ੍ਹਾਂ ਦੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚੋਂ ਕਿਸੇ ਇੱਕ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਪਰੰਤੂ ਅਖੀਰ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਅਕਾਲੀ ਆਗੂ ਨੇ ਘੇਰਿਆ CM ਚੰਨੀ, ਕਾਂਗਰਸੀਆਂ ਦੀ ਕੱਢ ਲਈ ਪੁਰਾਣੀ ਫਾਈਲ, ਵੱਡੇ ਖੁਲਾਸੇ D5 Channel Punjabi

ਸੂਬਾਈ ਆਈਕਨ ਵੱਜੋਂ ਰੱਦ ਹੋ ਚੁੱਕੀ ਹੈ ਸੋਨੂੰ ਦੀ ਨਿਯੁਕਤੀ
ਇਹ ਵੀ ਦਸਣਾ ਬਣਦਾ ਹੈ ਕਿ ਬੀਤੇ ਦਿਨ ਭਾਰਤੀ ਚੋਣ ਕਮਿਸ਼ਨ ਵੱਲੋਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਦੇ ਆਈਕਨ ਵੱਜੋਂ ਨਿਯੁਕਤ ਕੀਤੇ ਜਾਣ ਨੂੰ ਰੱਦ ਕਰ ਦਿੱਤਾ ਹੈ। ਸੂਦ ਨੂੰ ਸਾਲ ਪਹਿਲਾਂ ਪੰਜਾਬ ਦਾ ਆਈਕਨ ਬਣਾਇਆ ਗਿਆ ਸੀ। ਸੂਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬੀਤੇ ਮਹੀਨੇ ਵੀ ਮੁਲਾਕਾਤ ਕੀਤੀ ਸੀ ਅਤੇ ਇੱਕ ਨਿੱਜੀ ਇੰਟਰਵਿਊ ਵਿੱਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਦੋ ਪਾਰਟੀਆਂ ਵੱਲੋਂ ਰਾਜ ਸਭਾ ਦੀ ਸੀਟ ਦੀ ਪੇਸ਼ਕਸ਼ ਕੀਤੀ ਗਈ ਸੀ, ਹਾਲਾਂਕਿ ਉਨ੍ਹਾਂ ਨੇ ਇਸ ਨੂੰ ਠੁਕਰਾ ਦਿੱਤਾ ਸੀ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button