ਸੋਨੂੰ ਸੂਦ ਨੇ ਟਵੀਟ ਕਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਘਟਨਾ ਦੀ ਕੀਤੀ ਨਿਖੇਦੀ
ਮੁੰਬਈ : ਪੰਜਾਬ ’ਚ ਚੰਡੀਗੜ੍ਹ ਦੀ ਨਿੱਜੀ ਯੂਨੀਵਰਸਿਟੀ ਦੇ ਹੋਸਟਲ ’ਚ ਰਹਿੰਦੀਆਂ ਕਰੀਬ 60 ਵਿਦਿਆਰਥਣਾਂ ਦੀ ਨਹਾਉਂਦੀਆਂ ਦੀ ਵੀਡੀਓ ਲੀਕ ਹੋਣ ਦੇ ਮਾਮਲੇ ਤੋਂ ਬਾਅਦ ਦੇਸ਼ ਭਰ ’ਚ ਹਲਚਲ ਮਚ ਗਈ ਹੈ। ਸ਼ਨੀਵਾਰ ਦੀ ਰਾਤ ਨੂੰ ਵਿਦਿਆਰਥਣਾਂ ਨੇ ਇਸ ਦੇ ਖਿਲਾਫ਼ ਭਾਰੀ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਨੇ ਦੋਸ਼ੀ ਵਿਦਿਆਰਥਣ ਨੂੰ ਗ੍ਰਿਫ਼ਤਾਰ ਕਰ ਲਿਆ।
Faridkot News : MLA Gurdit Sekhon ਨੇ ਖੇਡਿਆ ਮੈਚ, ਵੱਡੇ ਵੱਡੇ ਖਿਡਾਰੀਆਂ ਨੂੰ ਪਾਈ ਮਾਤ | D5 Channel Punjabi
ਬਾਲੀਵੂੱਡ ਅਦਾਕਾਰ ਸੋਨੂੰ ਸੂਦ ਨੇ ਇਸ ਮੰਦਭਾਗੀ ਘਟਨਾ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਲੜਕੀਆਂ ਦੀ ਲੀਕ ਹੋਈ ਵੀਡੀਓ ਨੂੰ ਵਾਇਰਲ ਨਾ ਕਰਨ ਦੀ ਵੀ ਅਪੀਲ ਕੀਤੀ ਹੈ। ਸੋਨੂੰ ਸੂਦ ਨੇ ਟਵੀਟ ਕਰਕੇ ਲਿਖਿਆ ਕਿ ‘ਚੰਡੀਗੜ੍ਹ ਯੂਨੀਵਰਸਿਟੀ ’ਚ ਜੋ ਕੁਝ ਵਾਪਰਿਆ ਉਹ ਬਹੁਤ ਮੰਦਭਾਗਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੀਆਂ ਭੈਣਾਂ ਦੇ ਨਾਲ ਖੜ੍ਹੇ ਹੋਈਏ ਅਤੇ ਇਕ ਜ਼ਿੰਮੇਵਾਰ ਸਮਾਜ ਦੀ ਮਿਸਾਲ ਕਾਇਮ ਕਰੀਏ। ਇਹ ਸਾਡੇ ਲਈ ਪਰਖ ਦਾ ਸਮਾਂ ਹੈ, ਪੀੜਤਾਂ ਲਈ ਨਹੀਂ। ਜ਼ਿੰਮੇਵਾਰ ਬਣੋ।’
Something that happened in Chandigarh University is very unfortunate. It’s time for us to stand with our sisters and set an example of a responsible society. These are testing times for us, not for the victims.
Be responsible 🙏— sonu sood (@SonuSood) September 18, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.