Breaking NewsD5 specialEntertainmentNewsTop News

ਸੋਨੂੰ ਸੂਦ ਬਣੇ ਜਾਨਵਰਾਂ ਲਈ ਫ਼ਰਿਸਤਾ

ਮੁੰਬਈ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਮਹਾਂਮਾਰੀ ਦੌਰਾਨ ਲੋਕਾਂ ਦੀ ਮਦਦ ਲਈ ਅੱਗੇ ਆਏ ਸੀ। ਸੋਨੂੰ ਸੂਦ ਦੀਆਂ ਕਿਸੇ ਨਾ ਕਿਸੇ ਚੰਗੇ ਕੰਮ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ ’ਚ ਸੋਨੂੰ ਸੂਦ ਨੇ ਚਾਰ ਹੱਥਾਂ-ਪੈਰਾਂ ਵਾਲੀ ਕੁੜੀ ਦਾ ਇਲਾਜ ਕਰਵਾਇਆ ਸੀ। ਇਸ ਦੇ ਨਾਲ ਸੋਨੂੰ ਸੂਦ ਦਾ ਇਕ ਵਾਰ ਫ਼ਿਰ ਮਦਦ ਵੱਲ ਹੱਥ ਵਧਾਇਆ ਹੈ। ਸੋਨੂੰ ਸੂਦ ਨੇ ਮੁੰਬਈ ਦੀ ਬਾਰਿਸ਼ ’ਚੋਂ ਕੁੱਤਿਆਂ ਨੂੰ ਭਿੱਜਣ ਤੋਂ ਬਚਾਇਆ ਅਤੇ ਮੁੰਬਈ ਬਾਰਿਸ਼ ਦਾ ਧੰਨਵਾਦ ਕੀਤਾ। ਦੱਸ ਦਈਏ ਕਿ ਮੁੰਬਈ ਇਨ੍ਹੀਂ ਦਿਨੀਂ ਭਾਰੀ ਮੀਂਹ ਪੈ ਰਿਹਾ ਹੈ। ਅਜਿਹੇ ’ਚ ਸੋਨੂੰ ਸੂਦ ਮੁੰਬਈ ਦੀਆਂ ਸੜਕਾਂ ’ਤੇ ਜਾਨਵਰਾਂ ਨੂੰ ਬਚਾਉਣ ਲਈ ਆਏ ਹਨ ਅਤੇ ਮੀਂਹ ’ਚ ਭਿੱਜ ਰਹੇ ਕੁੱਤਿਆਂ ਨੂੰ ਬਚਾਇਆ।

Simrajit Bains ਨੂੰ ਲੈ Court ਦਾ ਵੱਡਾ ਐਕਸ਼ਨ, ਸੁਣਾਇਆ ਸਖ਼ਤ ਫ਼ੈਸਲਾ | D5 Channel Punjabi

ਤਸਵੀਰਾਂ ’ਚ ਦੇਖ ਸਕਦੇ ਹੋ ਕਿ ਸੋਨੂੰ ਸੂਦ ਕੁੱਤਿਆਂ ਦੀ ਸਹਾਇਤਾ ਕਰ ਰਹੇ ਹਨ। ਸੋਨੂੰ ਸੂਦ ਨੇ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਸਾਂਝੀਆਂ ਕਰਦੇ ਹੋਏ ਸੋਨੂੰ ਸੂਦ ਨੇ ਕੈਪਸ਼ਨ ’ਚ ਲਿਖਿਆ ਕਿ ‘ਮੇਰਾ ਨਵਾਂ ਦੋਸਤ, ਮੁੰਬਈ ਦੀ ਬਾਰਸ਼ ਦਾ ਧੰਨਵਾਦ।’ ਸੋਨੂੰ ਦੇ ਪ੍ਰਸ਼ੰਸਕ ਇਨ੍ਹਾਂ ਤਸਵੀਰ ਨੂੰ ਕਾਫ਼ੀ ਪਸੰਦ ਕਰ ਰਹੇ ਹਨ। ਸੋਨੂੰ ਸੂਦ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਹਾਲ ਹੀ ’ਚ ਉਹ ਅਕਸ਼ੈ ਕੁਮਾਰ ਅਤੇ ਮਾਨੁਸ਼ੀ ਛਿੱਲਰ ਨਾਲ ਫ਼ਿਲਮ ‘ਸਮਰਾਟ ਪ੍ਰਿਥਵੀਰਾਜ’ ’ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਫ਼ਿਲਮ ‘ਆਚਾਰੀਆ’ ’ਚ ਨਜ਼ਰ ਆਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button