Breaking NewsD5 specialNewsPunjabTop News

ਸੋਮਵਾਰ ਨੂੰ ਹੋਵੇਗਾ ਪੰਜਾਬ ਕੈਬਨਿਟ ਦਾ ਵਿਸਥਾਰ,ਇਹਨਾਂ ਨਾਂਵਾਂ ਤੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ‘ਚ ਮੰਤਰੀ ਮੰਡਲ ‘ਚ ਵਿਸਥਾਰ ਸੋਮਵਾਰ ਨੂੰ ਹੋਣ ਜਾ ਰਿਹਾ ਹੈ।ਕੱਲ੍ਹ ਸਵੇਰੇ ਨਵੇਂ ਮੰਤਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਸ਼ਾਮ ਨੂੰ ਰਾਜ ਭਵਨ ਵਿਚ ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਮੰਤਰੀ ਮੰਡਲ ‘ਚ 4 ਜਾਂ 5 ਨਵੇਂ ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ। ਇਸ ਵਿੱਚ ਇਕ ਮਹਿਲਾ ਵਿਧਾਇਕ ਵੀ ਸ਼ਾਮਲ ਹੋ ਸਕਦੇ ਹਨ।

ਪੈਰੋਲ ‘ਤੇ ਆਇਆ ਨਕਲੀ ਡੇਰਾ ਮੁਖੀ ? ਸਮਰਥਕਾਂ ਦਾ ਖੁਲਾਸਾ, ਅਸਲੀ ਡੇਰਾ ਮੁਖੀ ਗਾਇਬ ? D5 Channel Punjabi

ਪੰਜਾਬ ਵਿਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਦਾ ਮੰਤਰੀ ਬਣਨਾ ਲਗਭਗ ਤੈਅ ਹੈ। ਮਿਲੀ ਜਾਣਕਾਰੀ ਮੁਤਾਬਕ ਕੁੱਲ 5 ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਨ੍ਹਾਂ ਵਿਚ ਦੂਜੀ ਵਾਰ ਵਿਧਾਇਕ ਬਣੇ ਪ੍ਰੋ. ਬਲਜਿੰਦਰ ਕੌਰ ਜਾਂ ਸਰਵਜੀਤ ਕੌਰ ਮਾਣੂਕੇ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ।

ਮੂਸੇਵਾਲਾ ਮਾਮਲੇ ‘ਚ ਵੱਡਾ ਖੁਲਾਸਾ, ਕੇਂਦਰੀ ਏਜੰਸੀ ਨੇ ਖੋਲ੍ਹੇ ਭੇਤ ! UP ਤੱਕ ਜੁੜੇ ਤਾਰ D5 Channel Punjabi

ਇਸ ਤੋਂ ਇਲਾਵਾ ਅਨਮੋਲ ਗਗਨ ਮਾਨ, ਪ੍ਰਿੰਸੀਪਲ ਬੁੱਧ ਰਾਮ ਅਤੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਰਾਉਣ ਵਾਲੇ ਅਜੀਤਪਾਲ ਕੋਹਲੀ ਦਾ ਨਾਮ ਵੀ ਚਰਚਾ ਵਿਚ ਹੈ। ਇਸ ਮਾਮਲੇ ਨੂੰ ਅਜੇ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ ਕਿਉਂਕਿ ਦਿੱਲੀ ਦੀ ਮੀਟਿੰਗ ਵਿੱਚ ਸਿਰਫ਼ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਰਾਘਵ ਚੱਢਾ ਹੀ ਮੌਜੂਦ ਸਨ। ਕਿਸ ਵਿਧਾਇਕ ਦੀ ਲਾਟਰੀ ਨਿਕਲੇਗੀ, ਇਸ ਬਾਰੇ ਸਿਰਫ਼ ਇਨ੍ਹਾਂ ਤਿੰਨਾਂ ਨੂੰ ਹੀ ਪਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button