IndiaTop News

ਸੋਲਨ ‘ਚ ਕੇਜਰੀਵਾਲ ਦੇ ਰੋਡ ਸ਼ੋਅ ਦੌਰਾਨ ਪੰਜਾਬ ਦੇ ਈਟੀਟੀ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਹਿਮਾਚਲ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪਹੁੰਚੇ ਸਨ। ਪੰਜਾਬ ਤੋਂ ਆਏ ਈਟੀਟੀ ਅਧਿਆਪਕਾਂ ਅਰਵਿੰਦ ਕੇਜਰੀਵਾਲ ਨਾਲ ਗੱਲ ਕਰਨੀ ਚਾਹੀ ਪਰ ਜਦੋਂ ਉਨ੍ਹਾਂ ਨੇ ਗੱਲ ਨਹੀਂ ਕੀਤੀ।ਈ.ਟੀ.ਟੀ ਅਧਿਆਪਕਾਂ ਨੇ ਹੱਥਾਂ ਵਿੱਚ ਬੈਨਰ ਲੈ ਕੇ ਕੇਜਰੀਵਾਲ ਅਤੇ ਭਗਵੰਤ ਮਾਨ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤਾਂ ਉਥੇ ਖੜ੍ਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।ਪੰਜਾਬ ਤੋਂ ਆਏ ਈਟੀਟੀ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੰਜਾਬ ਵਿੱਚ 6 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਅਤੇ ਦੇਸ਼ ਵਿੱਚ ਇਹ ਪਹਿਲੀ ਭਰਤੀ ਹੈ, ਜਿਸ ‘ਤੇ ਦੋਹਰੀ ਵਿਵਸਥਾ ਲਾਗੂ ਕੀਤੀ ਗਈ ਹੈ। ਉਹ ਹਿਮਾਚਲ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਮਜ਼ਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 180 ਈ.ਟੀ.ਟੀ ਅਧਿਆਪਕਾਂ ਨਾਲ ਨਾਜਾਇਜ਼ ਧੱਕਾ ਕੀਤਾ ਜਾ ਰਿਹਾ ਹੈ ,ਜੋ ਕਿ ਗਲਤ ਹੈ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਪੂਰਾ ਨਹੀਂ ਕੀਤਾ ਜਾ ਰਿਹਾ।ਮਾਹੌਲ ਇੰਨਾ ਤਣਾਅਪੂਰਨ ਹੋ ਗਿਆ ਕਿ ਅਰਵਿੰਦ ਕੇਜਰੀਵਾਲ ਨੂੰ ਰੋਡ ਸ਼ੋਅ ਛੱਡ ਕੇ ਵਾਪਸ ਜਾਣਾ ਪਿਆ। ਇਸ ਮਾਹੌਲ ਨੂੰ ਦੇਖਦੇ ਹੋਏ ਅਰਵਿੰਦ ਕੇਜਰੀਵਾਲ ਵੀ ਇਹ ਕਹਿੰਦੇ ਨਜ਼ਰ ਆਏ ਕਿ ਇਹ ਲੋਕ ਭਾਜਪਾ -ਕਾਂਗਰਸ ਦੇ ਗੁੰਡੇ ਹਨ, ਜੋ ਮਾਹੌਲ ਖਰਾਬ ਕਰਨ ਆਏ ਹਨ। ਇਸ ਦੇ ਨਾਲ ਹੀ ਆਪਣੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕਰ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button