PunjabTop News

ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਚੋਂ ਮਿਲੀ

ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੀ ਮੌਤ ਹੋ ਗਈ ਹੈ। ਉਸਦੀ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਬੀਤੀ ਦੇਰ ਰਾਤ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਵਿੱਚ ਖੜੀ ਕਾਰ ਕਾਰ ਵਿੱਚੋਂ ਮਿਲੀ ਲਾਸ਼ ਦੀ ਸੋਸ਼ਲ ਮੀਡੀਆ ਤੇ ਐਕਟਿਵ ਕਮਲ ਕੌਰ ਵਜੋਂ ਮ੍ਰਿਤਕ ਔਰਤ ਦੀ  ਪਹਿਚਾਨ ਹੋਈ.ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਮੁਢਲੇ ਹਾਲਾਤਾਂ ਤੋਂ ਕਮਲ ਕੌਰ ਦਾ ਲੱਗਦਾ ਹੈ ਕੀਤਾ  ਕਤਲ ਗਿਆ

ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਰ ਨੂੰ ਮੌਕੇ ‘ਤੇ ਘੇਰ ਲਿਆ ਗਿਆ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਰ ਛੱਡ ਕੇ ਮੌਕੇ ਤੋਂ ਭੱਜਣ ਵਾਲੇ ਸ਼ੱਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।  ਫਿਲਹਾਲ ਪੁਲਿਸ ਨੇ ਗੱਡੀ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਆਲੇ ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button