PunjabPunjabTop News

ਸੋਸ਼ਲ ਮੀਡੀਆ ਤੇ ਭੜਕਾਊ ਪੋਸਟ ਮਾਮਲੇ ਚ ਹਿੰਦੂ ਨੇਤਾ ਪ੍ਰਵੀਨ ਮਿਨਹਾਸ ਨੂੰ ਮਿਲੀ ਜ਼ਮਾਨਤ

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਭਾਜਪਾ ਅਤੇ ਹਿੰਦੂ ਨੇਤਾ ਪ੍ਰਵੀਨ ਮਿਨਹਾਸ ਨੇ ਇਕ ਪ੍ਰੈਸ ਕਾਨਫ਼ਰੰਸ ਕਰਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਸੂਬੇ ਵਿਚ ਖਾਲਿਸਤਾਨੀ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਨ ਅਤੇ ਜਾਣ ਬੁੱਝ ਕੇ ਹਿੰਦੂ ਨੇਤਾਵਾਂ ਨੂੰ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ | ਭਾਜਪਾ ਆਗੂ ਮਿਨਹਾਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਪੁਲਿਸ ਹਿੰਦੂ ਨੇਤਾਵਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਲਈ ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਨਿਸ਼ਾਨਾ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਇਸ ਸਮੇਂ ਲਗਪਗ 18 ਸਾਲਾਂ ਤੋਂ ਭਾਜਪਾ ਲਈ ਕੰਮ ਕਰ ਰਹੇ ਹਨ, ਇਹ ਮੰਦਭਾਗਾ ਹੈ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਵਿਰੁੱਧ ਝੂਠਾ ਕੇਸ ਦਰਜ ਕਰਨ ਦੇ ਮਾਮਲੇ ‘ਤੇ ਕਿਸੇ ਵੀ ਭਾਜਪਾ ਨੇਤਾ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ | ਉਨ੍ਹਾਂ ਕਿਹਾ ਕਿ ਸ਼ਾਇਦ ਪਠਾਨਕੋਟ ਦੇ ਭਾਜਪਾ ਨੇਤਾ ਹਿੰਦੂਤਵ ਦੀ ਵਿਚਾਰਧਾਰਾ ਦੇ ਵਿਰੋਧੀ ਹਨ, ਇਸੇ ਲਈ ਕਿਸੇ ਵੀ ਨੇਤਾ ਨੇ ਇਸ ਮਾਮਲੇ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ | ਪ੍ਰਵੀਨ ਮਿਨਹਾਸ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਹਰਿਆਲ ਪਿੰਡ ਵਿਚ ਕੁਝ ਗਾਵਾਂ ਦੀਆਂ ਲੱਤਾਂ ਵੱਢ ਦਿੱਤੀਆਂ ਗਈਆਂ ਸਨ | ਉਨ੍ਹਾਂ ਨੇ ਇਹ ਮੁੱਦਾ ਪੂਰੀ ਤਾਕਤ ਨਾਲ ਚੁੱਕਿਆ ਸੀ ਅਤੇ ਉਹ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਵੀ ਹਨ | ਉਨ੍ਹਾਂ ਕਿਹਾ ਕਿ ਉਹ ਮਾਈਨਿੰਗ ਮਾਫ਼ੀਆ ਅਤੇ ਗਊ ਤਸਕਰਾਂ ਵਿਰੁੱਧ ਸੱਚ ਬੋਲਦੇ ਹਨ, ਜਿਸ ਕਾਰਨ ਮੇਰੀ ਆਵਾਜ਼ ਨੂੰ ਦਬਾਉਣ ਲਈ ਮੇਰੇ ਵਿਰੁੱਧ ਝੂਠੇ ਮਾਮਲੇ ਦਰਜ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ 2015 ਵਿਚ ਵੀ ਪ੍ਰਸ਼ਾਸਨ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿਚ ਮੇਰੇ ਵਿਰੁੱਧ ਝੂਠਾ ਮਾਮਲਾ ਦਰਜ ਕੀਤਾ ਸੀ | ਜਿਸ ਨੂੰ ਬਾਅਦ ਵਿਚ ਰੱਦ ਕਰ ਦਿੱਤਾ ਗਿਆ | ਪ੍ਰਵੀਨ ਮਿਨਹਾਸ ਕਿਹਾ ਕਿ ਪੰਜਾਬ ਵਿਚ 42 ਪ੍ਰਤੀਸ਼ਤ ਹਿੰਦੂ ਆਬਾਦੀ ਹੋਣ ਦੇ ਬਾਵਜੂਦ, ਹਿੰਦੂਆਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਂਗ ਵਿਵਹਾਰ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿਸ ਤਰ੍ਹਾਂ ਸਰਕਾਰ ਪੰਜਾਬ ਵਿਚ ਹਿੰਦੂ ਵਿਰੋਧੀ ਵਤੀਰਾ ਆਪਣਾ ਰੱਖੀ ਹੋਈ ਹੈ, ਉਸ ਦੇ ਚੱਲਦੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰ ਦੇਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਖ਼ਾਲਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਆਵਾਜ਼ ਉਠਾਉਂਦੇ ਰਹੇ ਹਨ ਅਤੇ ਉਠਾਉਂਦੇ ਰਹਿਣਗੇ |

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button