ਭਾਰਤ ਨੇ ਭਾਰਤੀ ਮਛੇਰਿਆਂ ਦੇ ਮੁੱਦੇ ‘ਤੇ ਸ੍ਰੀਲੰਕਾ ਕੋਲ ਵਿਰੋਧ ਦਰਜ ਕਰਵਾਇਆ ਹੈ। ਵਿਦੇਸ਼ ਮੰਤਰਾਲੇ ਅਨੁਸਾਰ ਭਾਰਤੀ ਮਛੇਰਿਆਂ ਨੂੰ ਫਡ਼ਨ ਲਈ ਸ੍ਰੀਲੰਕਾ ਦੀ ਜਲ ਸੈਨਾ ਵੱਲੋਂ ਕੀਤੀ ਗਈ ਗੋਲੀਬਾਰੀ ਦਾ ਕੋਲੰਬੋ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਗਿਆ ਹੈ। ਮੰਤਰਾਲੇ ਨੇ ਦੱਸਿਆ ਕਿ ਡੈਲਫਟ ਟਾਪੂ ਨੇਡ਼ੇ ਸ੍ਰੀਲੰਕਾ ਦੀ ਜਲ ਸੈਨਾ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਭਾਰਤੀ ਮਛੇਰੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਗੰਭੀਰ ਰੂਪ ਨਾਲ ਜ਼ਖਮੀ ਭਾਰਤੀ ਮਛੇਰਿਆਂ ਦਾ ਜਾਫਨਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸ਼੍ਰੀਲੰਕਾ ਦੇ ਕਾਰਜਕਾਰੀ ਰਾਜਦੂਤ ਨੂੰ ਵਿਦੇਸ਼ ਮੰਤਰਾਲੇ ਵਿੱਚ ਤਲਬ ਕੀਤਾ ਗਿਆ ਹੈ ਅਤੇ ਸਖਤ ਵਿਰੋਧ ਦਰਜ ਕਰਵਾਇਆ ਗਿਆ ਹੈ।ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “ਅੱਜ ਸਵੇਰੇ ਡੈਲਫਟ ਟਾਪੂ ਤੋਂ 13 ਭਾਰਤੀ ਮਛੇਰਿਆਂ ਨੂੰ ਫਡ਼ਨ ਦੌਰਾਨ ਸ੍ਰੀਲੰਕਾ ਦੀ ਜਲ ਸੈਨਾ ਵੱਲੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮੱਛੀ ਫਡ਼ਨ ਵਾਲੀ ਕਿਸ਼ਤੀ ਵਿੱਚ ਸਵਾਰ 13 ਮਛੇਰਿਆਂ ਵਿੱਚੋਂ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਦਾ ਜਾਫਨਾ ਟੀਚਿੰਗ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਤਿੰਨ ਹੋਰ ਮਛੇਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦਾ ਵੀ ਇਲਾਜ ਕੀਤਾ ਜਾ ਰਿਹਾ ਹੈ। ਜਾਫਨਾ ਵਿੱਚ ਭਾਰਤੀ ਵਣਜ ਦੂਤਾਵਾਸ ਦੇ ਅਧਿਕਾਰੀਆਂ ਨੇ ਹਸਪਤਾਲ ਵਿੱਚ ਜ਼ਖਮੀ ਮਛੇਰਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਨੇ ਮਛੇਰਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.