PunjabPunjabTop News

ਸ੍ਰੀ ਅਕਾਲ ਤਖਤ ਸਾਹਿਬ ਤੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਮੇਤ 3 ਵਿਅਕਤੀ ਤਨਖਾਈਏ ਕਰਾਰ

ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਉਪਰੰਤ ਸ੍ਰੀ ਅਕਾਲ ਜੀ ਦੀ ਫਸੀਲ ਤੋਂ ਅਹਿਮ ਹੁਕਮਨਾਮਾ ਜਾਰੀ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਹਰਪਾਲ ਸਿੰਘ ਜੋਹਲ ਅਤੇ ਡਾਕਟਰ ਗੁਰਮੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

ਇਸ ਮੌਕੇ ਜਾਰੀ ਆਦੇਸ਼ ਵਿਚ ਗਿਆਨੀ ਗੜਗੱਜ ਨੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਸਮੂਹ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ 15 ਦਿਨਾਂ ਅੰਦਰ ਆਪਣਾ ਪੱਖ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੁੱਜ ਕੇ ਦੇਣ ਲਈ ਕਿਹਾ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਤਖਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ ਅਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button