ਚੰਡੀਗੜ੍ਹ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਰਕਾਰ ਨੂੰ ਅਲਟੀਮੇਟਮ ਦੇਣ ਵਾਲਾ ਟਵੀਟ ਬੈਨ ਹੋ ਗਿਆ ਹੈ। ਬੀਤੇ ਦਿਨ ਗਿਆਨੀ ਹਰਪ੍ਰੀਤ ਸਿੰਘ ਨੇ ਟਵੀਟ ਕਰ ਕਿਹਾ ਸੀ ਕਿ “ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ,ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ।“
ਇਸ ਟਵੀਟ ਦੇ ਥੋੜ੍ਹੀ ਦੇਰ ਬਾਅਦ ਹੀ ਮੁੱਖ ਮੰਤਰੀ ਨੇ ਟਵੀਟ ਦਾ ਜਵਾਬ ਦਿੰਦਿਆ ਕਿਹਾ ਸੀ ਕਿ “ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।”
ਹਿਮਾਚਲ ਪ੍ਰਦੇਸ਼ ਦੇ ਮਾਣਯੋਗ ਮੁੱਖ ਮੰਤਰੀ ਸੀੑ ਸੁਖਵਿੰਦਰ ਸਿੰਘ ਸੁੱਖੂ ਜੀ ਅੱਜ ਮੇਰੇ ਛੋਟੇ ਜਿਹੇ ਸੱਦੇ ਤੇ ਸਵੇਰੇ 9:30 AM ਵਜੇ ਸਾਡੇ ਘਰ ਨਾਸ਼ਤੇ ਤੇ ਪਹੁੰਚ ਰਹੇ ਹਨ..ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਆਪਸੀ ਮਸਲਿਆਂ ਅਤੇ ਸਹਿਯੋਗ ਬਾਰੇ ਵਿਚਾਰ ਵਟਾਂਦਰੇ ਹੋਣਗੇ..ਨਿੱਘਾ ਸਵਾਗਤ ..ਜੀ ਆਇਆਂ ਨੂੰ
— Bhagwant Mann (@BhagwantMann) March 29, 2023
ਹੁਣ ਇਸ ਟਵੀਟਰ ਜੰਗ ਵਿਚ ਅਕਾਲੀ ਦਲ ਵੀ ਸ਼ਾਮਲ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ “ਹੁਣ ਤਾਂ ਸਰਕਾਰਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ਤੱਕ ਉੱਤਰ ਆਈਆਂ ਹਨ। ਮੇਰੀ ਭਗਵੰਤ ਮਾਨ ਨੂੰ ਚੇਤਵਾਨੀ ਹੈ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਉੱਤੇ ਹਮਲੇ ਬੰਦ ਕਰੋ ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਯਾਦ ਰੱਖਣਾ।”
ਹੁਣ ਤਾਂ ਸਰਕਾਰਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ਤੱਕ ਉਤਰ ਆਈਆਂ ਹਨ। ਮੇਰੀ @BhagwantMann ਨੂੰ ਚੇਤਵਾਨੀ ਹੈ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਉੱਤੇ ਹਮਲੇ ਬੰਦ ਕਰੋ ਨਹੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਯਾਦ ਰੱਖਣਾ। pic.twitter.com/U4Uz0qIXnY
— Sukhbir Singh Badal (@officeofssbadal) March 29, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.