PunjabTop News

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਟਵੀਟ ਹੋਇਆ ਬੈਨ, ਸੁਖਬੀਰ ਬਾਦਲ ਦੀ CM ਮਾਨ ਨੂੰ ਚਿਤਾਵਨੀ

ਚੰਡੀਗੜ੍ਹ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਰਕਾਰ ਨੂੰ ਅਲਟੀਮੇਟਮ ਦੇਣ ਵਾਲਾ ਟਵੀਟ ਬੈਨ ਹੋ ਗਿਆ ਹੈ। ਬੀਤੇ ਦਿਨ ਗਿਆਨੀ ਹਰਪ੍ਰੀਤ ਸਿੰਘ ਨੇ ਟਵੀਟ ਕਰ ਕਿਹਾ ਸੀ ਕਿ  “ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ,ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ।

ਇਸ ਟਵੀਟ ਦੇ ਥੋੜ੍ਹੀ ਦੇਰ ਬਾਅਦ ਹੀ ਮੁੱਖ ਮੰਤਰੀ ਨੇ ਟਵੀਟ ਦਾ ਜਵਾਬ ਦਿੰਦਿਆ ਕਿਹਾ ਸੀ ਕਿ “ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।”

ਹੁਣ ਇਸ ਟਵੀਟਰ ਜੰਗ ਵਿਚ ਅਕਾਲੀ ਦਲ ਵੀ ਸ਼ਾਮਲ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ “ਹੁਣ ਤਾਂ ਸਰਕਾਰਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ਤੱਕ ਉੱਤਰ ਆਈਆਂ ਹਨ। ਮੇਰੀ ਭਗਵੰਤ ਮਾਨ ਨੂੰ ਚੇਤਵਾਨੀ ਹੈ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਉੱਤੇ ਹਮਲੇ ਬੰਦ ਕਰੋ ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਯਾਦ ਰੱਖਣਾ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button