PunjabTop News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇ ਕੇ ਕੀਤਾ ਗਿਆ ਸੰਬੋਧਨ

ਮਾਨਸਾ- ਬੀਤੇ ਦਿਨੀਂ ਮਾਨਸਾ ਵਿਖੇ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲ  ਪਰਵਿੰਦਰ ਸਿੰਘ ਦੇ ਕਤਲ ਦੀ ਘਟਨਾ ਉਪਰੰਤ ਅੱਜ ਪੀੜਤ ਪਰਿਵਾਰ ਨੂੰ ਮਾਨਸਾ ਪਹੁੰਚ ਕੇ ਮਿਲਿਆ ਅਤੇ ਉਨ੍ਹਾਂ ਨਾਲ ਸੰਵੇਦਨਾ ਪ੍ਰਗਟ ਕੀਤੀ।

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਨਮਿਤ ਅਰਦਾਸ ਕੀਤੀ ਜਿਸ ਵਿੱਚ ਉਨ੍ਹਾਂ ਦੇ ਪਰਿਵਾਰ ਤੇ ਹਾਜ਼ਰ ਸੰਗਤ ਨੇ ਸ਼ਮੂਲੀਅਤ ਕੀਤੀ। ਭਾਈ ਪਰਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਸਨਮਾਨ ਦਿੱਤਾ। ਸ਼ਹੀਦ ਭਾਈ ਪਰਵਿੰਦਰ ਸਿੰਘ ਕੌਮ ਦਾ ਸ਼ਹੀਦ ਹੈ ਜਿਸ ਕੋਲ ਜੀਣ ਦਾ ਰਸਤਾ ਸੀ ਪਰ ਉਸ ਨੇ ਫਿਰ ਵੀ ਲੋਕਾਂ ਤੇ ਨੌਜਵਾਨਾਂ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਰਾਹ ਚੁਣਿਆ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਠਿੰਡਾ ਤੋਂ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ  ਗੁਰਪ੍ਰੀਤ ਸਿੰਘ ਝੱਬਰ ਤੇ ਅਕਾਲੀ ਆਗੂ  ਤੇਜਿੰਦਰ ਸਿੰਘ ਮਿੱਡੂਖੇੜਾ ਤੇ  ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਰਹੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button