PunjabTop News

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਮੁਕੰਮਲ, ਸਾਬਕਾ ਜਥੇਦਾਰ ਇਕਬਾਲ ਸਿੰਘ ਤਨਖਾਹੀਆ ਕਰਾਰ,

ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਮੁਕੰਮਲ ਹੋ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹ ਤਖ਼ਤਾਂ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਪਹੁੰਚੀ।  ਮੀਟਿੰਗ ਤੋਂ ਬਾਅਦ ਕਈ ਅਹਿਮ ਫ਼ੈਸਲੇ ਲਏ ਗਏ। ਇਸ ਦੌਰਾਨ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਸੁਣਾਈ ਗਈ। ਜਥੇਦਾਰ ਅਕਾਲ ਸਾਹਿਬ ਨੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਸਜ਼ਾ ਸੁਣਾਈ ਅਤੇ ਉਨ੍ਹਾਂ ਨੂੰ ਖੜੇ ਰਹਿਣ ਲਈ ਕਿਹਾ। ਇਸ ਦੌਰਾਨ ਅਕਾਲ ਤਖਤ ਅੱਗੇ ਪੇਸ਼ ਹੋਏ ਇਕਬਾਲ ਸਿੰਘ ਨੇ ਕਿਹਾ ਕਿ, ਮੈਂ ਆਪਣਾ ਗੁਨਾਹ ਕਬੂਲ ਕਰਦਾ ਹਾਂ। ਧਾਰਮਿਕ ਸਜ਼ਾ ਦੇ ਮੁਤਾਬਿਕ, ਸਾਬਕਾ ਜਥੇਦਾਰ ਇਕਬਾਲ ਸਿੰਘ ਹੁਰਾਂ ਨੂੰ 11 ਦਿਨ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨਗੇ ਹੋਣਗੇ। ਗੁਰਦੁਆਰਾ ਸਾਹਿਬ ਵਿਚ ਇੱਕ ਘੰਟਾ ਕੀਰਤਨ ਸਰਵਣ ਕਰਨਾ ਹੋਵੇਗਾ। ਇਸ ਤੋਂ ਇਲਾਵਾ ਕੀਰਤਨ ਤੋਂ ਬਾਅਦ 500 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button