PunjabPunjabTop News

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੀਆਂ ਵਿਵਾਦਤ ਕਾਰਵਾਈਆਂ ਅਪ੍ਰਵਾਨ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਇਸ ਇਕੱਤਰਤਾ ‘ਚ ਹੋਰ ਤਿੰਨ ਗ੍ਰੰਥੀ ਸਿੰਘ ਸਾਹਿਬਾਨ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਕੇਵਲ ਸਿੰਘ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਨੇ ਵੀ ਭਾਗ ਲਿਆ।ਇਕੱਤਰਤਾ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ 21 ਮਈ ਅਤੇ 5 ਜੁਲਾਈ 2025 ਨੂੰ ਜਾਰੀ ਕੀਤੇ ਪੱਤਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਦੀ ਉਲੰਘਣਾ ਦੱਸਦਿਆਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਅਪ੍ਰਵਾਨ ਕਰ ਦਿੱਤਾ ਗਿਆ। ਇਹ ਪੱਤਰ ਅਣਅਧਿਕਾਰਤ ਅਤੇ ਗੁਰਮਤਿ ਰਵਾਇਤ ਵਿਰੋਧੀ ਕਰਾਰ ਦਿੱਤੇ ਗਏ। ਪੰਜ ਸਿੰਘ ਸਾਹਿਬਾਨ ਨੇ ਚਿਤਾਵਨੀ ਦਿੱਤੀ ਕਿ ਅਜਿਹੀਆਂ ਸਾਜ਼ਿਸ਼ਾਂ, ਜੋ ਖ਼ਾਲਸਾ ਪੰਥ ਨੂੰ ਵੰਡਣ ਜਾਂ ਅਕਾਲ ਤਖ਼ਤ ਦੀ ਸਰਬਉੱਚਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦੀਆਂ ਹਨ, ਉਹਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button