PunjabTop News

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ; ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲਿਆਂ ਸਬੰਧੀ ਦੀਰਘ ਵਿਚਾਰ ਵਟਾਂਦਰੇ ਲਈ ਸਿੱਖ ਸੰਸਥਾਵਾਂ, ਜਥੇਬੰਦੀਆਂ, ਵਿਦਵਾਨਾਂ, ਕਾਨੂੰਨੀ ਮਾਹਰਾਂ ਅਤੇ ਵਿਚਾਰਵਾਨਾਂ ਦੀ ਵਿਸ਼ੇਸ਼ ਇਕੱਤਰਤਾ ਅੱਜ ਸ੍ਰੀ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਹਾਲ ਵਿਖੇ ਕੀਤੀ ਗਈ। ਇਕੱਤਰਤਾ ਵਿੱਚ ਵੱਡੀ ਗਿਣਤੀ ਵਿੱਚ ਵਿਚਾਰਵਾਨ ਸਿੱਖਾਂ ਅਤੇ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ ਅਤੇ ਖੁੱਲ੍ਹੇ ਮਾਹੌਲ ਵਿੱਚ ਆਪਣੇ ਵਿਚਾਰ ਰੱਖੇ।

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ ਸਿੱਖ ਕੌਮ ਅੰਦਰ ਪੈਦਾ ਹੋਏ ਖਦਸ਼ਿਆਂ ਅਤੇ ਇਸ ਉੱਤੇ ਜਾਹਰ ਕੀਤੇ ਜਾ ਰਹੇ ਇਤਰਾਜ਼ਾਂ ਦੇ ਮੱਦੇਨਜ਼ਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ 2026 ਨੂੰ ਸਵੇਰੇ 11 ਵਜੇ ਵਿਚਾਰ ਕਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button