Breaking NewsD5 specialNewsPress ReleasePunjabTop News

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ’ਚ ਸਥਿਤ ਗੁਰਦੁਆਰਾ ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਆਰੰਭ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ’ਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦਗਾਰ ਗੁਰਦੁਆਰਾ ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ੁਰੂ ਕੀਤੀ ਗਈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ਵਿਚ ਵੱਖ-ਵੱਖ ਯਾਦਗਾਰਾਂ ਸਥਾਪਿਤ ਹਨ, ਜੋ ਸਿੱਖ ਇਤਿਹਾਸ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਸਬੰਧਤ ਹਨ।

ਮਨਜੀਤ ਸਿੰਘ ਜੀ.ਕੇ ਦੀ ਧੜੱਲੇਦਾਰ ਇੰਟਰਵਿਊ, ਦੇਖੋ ਕਿਵੇਂ ਲੀਡਰ ਲੁੱਟ ਰਹੇ ਗੁਰੂ ਦੀਆਂ ਗੋਲਕਾਂ ||

ਉਨ੍ਹਾਂ ਕਿਹਾ ਕਿ ਸੰਗਤਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸਥਾਨ ਦਾ ਨਵੀਨੀਕਰਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਿੰਘ ਸਾਹਿਬਾਨ ਨਾਲ ਵਿਚਾਰ ਕਰਕੇ ਗੁਰਦੁਆਰਾ ਸ਼ਹੀਦ ਬੁੰਗਾ ਦਾ ਨਵੀਨੀਕਰਨ ਕਰਨ ਦਾ ਫੈਸਲਾ ਕੀਤਾ ਸੀ, ਜਿਸ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸਿੱਖ ਇਤਿਹਾਸ ਅੰਦਰ ਅਹਿਮ ਅਸਥਾਨ ਹੈ, ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਹੋ ਰਹੀ ਬੇਅਦਬੀ ਨੂੰ ਰੋਕਣ ਲਈ ਸ਼ਹੀਦੀ ਦਿੱਤੀ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਇਸ ਅਸਥਾਨ ਨਾਲ ਜੁੜੀਆਂ ਹੋਈਆਂ ਹਨ ਅਤੇ ਬਹੁਤ ਸਾਰੀ ਸੰਗਤ ਇਥੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਲੈਣਾ ਚਾਹੁੰਦੀ ਹੈ। ਇਸ ਦੇ ਨਵੀਨੀਕਰਨ ਨਾਲ ਸੰਗਤਾਂ ਇਥੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਸਕਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾ ਰਹੀ ਇਸ ਸੇਵਾ ਵਿਚ ਕਰਨਲ ਬਲਬੀਰ ਸਿੰਘ ਸਰਹਾਲੀ ਦੇ ਪਰਿਵਾਰ ਵੱਲੋਂ ਮਾਇਕ ਯੋਗਦਾਨ ਪਾਇਆ ਜਾਵੇਗਾ।

Kisan Bill 2020 :ਮੁੱਖ ਮੰਤਰੀ ਕੈਪਟਨ ਨੇ ਦਿੱਤੀ ਵੱਡੀ ਖੁਸ਼ਖਬਰੀ, ਬਾਗੋ-ਬਾਗ ਹੋਏ ਲੋਕ

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਰਨਲ ਬਲਬੀਰ ਸਿੰਘ ਸਰਹਾਲੀ ਨੂੰ ਗੁਰੂ ਬਖ਼ਸ਼ਿਸ ਸਿਰੋੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਬੀਬੀ ਪਰਮਜੀਤ ਕੌਰ ਛਾਬੜਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਟ ਸ. ਰਾਵਲ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ, ਸ. ਜਤਿੰਦਰ ਸਿੰਘ ਐਸਡੀਓ, ਸ. ਸ਼ਮਸ਼ੇਰ ਸਿੰਘ ਜੇਈ ਅਤੇ ਸੰਗਤਾਂ ਮੌਜੂਦ ਸਨ।

ਸਿੱਧੂ ਨੇ ਉਡਾਈ ਕੈਪਟਨ ਦੀ ਨੀਂਦ, ਮੰਤਰੀਆਂ ਨੂੰ ਦਿੱਤੇ ਵੱਡੇ ਹੁਕਮ ! D5 Channel Punjabi

ਬੀਬੀ ਜਗੀਰ ਕੌਰ ਨੇ ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਲੱਗੀ ਰੋਕ ਹਟਾਉਣ ਦਾ ਕੀਤਾ ਸਵਾਗਤ
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਲਗਾਈ ਗਈ ਰੋਕ ਹਟਾਉਣ ਦਾ ਬੀਬੀ ਜਗੀਰ ਕੌਰ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਆਸਟਰੇਲੀਆ ਦੇ ਨਿਊ ਸਾਊਥ ਵੇਲਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਪਾਬੰਦੀ ਲਗਾਈ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਸੰਗਤਾਂ ਨੇ ਭਾਰੀ ਵਿਰੋਧ ਕੀਤਾ ਸੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਕਾਰ ਸਿੱਖਾਂ ਦੇ ਜੀਵਨ ਦਾ ਅਹਿਮ ਤੇ ਅਨਿਖੜਵਾਂ ਅੰਗ ਹਨ, ਜਿਸ ’ਤੇ ਪਾਬੰਦੀ ਲਗਾਉਣਾ ਬਰਦਾਸ਼ਤਯੋਗ ਨਹੀਂ। ਉਨ੍ਹਾਂ ਕਿਹਾ ਕਿ ਆਸਟਰੇਲੀਆ ਦੇ ਸਿੱਖ ਆਗੂਆਂ ਅਤੇ ਗੁਰਦੁਆਰਾ ਕਮੇਟੀਆਂ ਵੱਲੋਂ ਉਥੋਂ ਦੇ ਸਿੱਖਿਆ ਵਿਭਾਗ ਨਾਲ ਲਗਾਤਾਰ ਰਾਬਤਾ ਕਰਕੇ ਇਸ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਪੜ੍ਹਦੇ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button