Press ReleasePunjabTop News

ਸ੍ਰੀ ਅਨੰਦਪੁਰ ਸਾਹਿਬ ਤੋਂ ਫ਼ਤਹਿਗੜ੍ਹ ਸਾਹਿਬ ਤੱਕ ਸਾਰੇ ਸਿੱਖ ਇਤਿਹਾਸ ਨਾਲ ਜੁੜੇ ਸਥਾਨਾਂ ਨੂੰ ਜਾਂਦੇ ਮਾਰਗ ਹੋਰ ਵਿਕਸਤ ਕੀਤੇ ਜਾਣਗੇ: ਗਿਆਸਪੁਰਾ

ਸ੍ਰੀ ਅਨੰਦਪੁਰ ਸਾਹਿਬ ਤੋਂ ਫ਼ਤਹਿਗੜ੍ਹ ਸਾਹਿਬ ਤੱਕ ਸਾਰੇ ਸਿੱਖ ਇਤਿਹਾਸ ਨਾਲ ਜੁੜੇ ਸਥਾਨਾਂ ਨੂੰ ਜਾਂਦੇ ਮਾਰਗ ਹੋਰ ਵਿਕਸਤ ਕੀਤੇ ਜਾਣਗੇ: ਗਿਆਸਪੁਰਾ

ਰੂਪਨਗਰ, 20 ਦਸੰਬਰ 2022: ਸ੍ਰੀ ਅਨੰਦਪੁਰ ਸਾਹਿਬ ਤੋਂ ਫ਼ਤਹਿਗੜ੍ਹ ਸਾਹਿਬ ਤੱਕ ਸਾਰੇ ਸਿੱਖ ਇਤਿਹਾਸ ਨਾਲ ਜੁੜੇ ਸਥਾਨਾਂ ਨੂੰ ਜਾਂਦੇ ਮਾਰਗ ਹੋਰ ਵਿਕਸਤ ਕੀਤੇ ਜਾਣਗੇ ਅਤੇ ਸ਼ਹੀਦਾਂ ਨਾਲ ਸਬੰਧਤ ਯਾਦਗਾਰਾਂ ਦੇ ਰੱਖ ਰਖਾਅ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਪਾਇਲ ਸ. ਮਨਵਿੰਦਰ ਸਿੰਘ ਗਿਆਸਪੁਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਪਹਿਲਾਂ ਦੀ ਤਰਾਂ ਹੀ ਸੰਗਤ ਦੇ ਨਾਲ ਧਾਰਮਿਕ ਯਾਤਰਾਵਾਂ ਵਿੱਚ ਵੱਡੀ ਗਿਣਤੀ ਵਿਚ ਵਿਧਾਇਕ ਸ਼ਰਧਾਪੂਰਵਕ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੇ ਮੰਤਵ ਨਾਲ ਅਤੇ ਬੱਚਿਆਂ ਵਿਚ ਸਿੱਖੀ ਭਾਵਨਾ ਨੂੰ ਸੁਰਜੀਤ ਕਰਨ ਲਈ ਸਕੂਲਾਂ ਵਿਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ ਜਿਸ ਵਿਚ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਦੱਸਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ।
ਵਿਧਾਇਕ ਨੇ ਅੱਗੇ ਦੱਸਿਆ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਫ਼ਰ ਏ ਸ਼ਹਾਦਤ ਮਾਰਗ ਨਾਲ ਸਬੰਧਤ ਰੋਪੜ ਹੈੱਡਵਰਕਸ ਤੋਂ ਗੁਰੂਦੁਆਰਾ ਛੰਨ ਕੁੰਮਾ ਮਾਸ਼ਕੀ ਤੱਕ ਦੇ ਤਿੰਨ ਪੁਲਾਂ ਵਿਚੋਂ ਦੋ ਪੁਲਾਂ ਦਾ ਕੰਮ ਜਲਦ ਮੁਕੰਮਲ ਹੋ ਰਿਹਾ ਹੈ ਜਦਕਿ ਇਕ ਪੁਲ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ।

ਉਨ੍ਹਾਂ ਸਪਸ਼ਟ ਕਰਦਿਆਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਫ਼ਤਹਿਗੜ੍ਹ ਸਾਹਿਬ ਤੱਕ ਪਹਿਲਾਂ ਤੋਂ ਚੱਲ ਰਹੇ ਸਾਰੇ ਧਾਰਮਿਕ ਸਮਾਗਮ ਅਤੇ ਯਾਤਰਾਵਾਂ ਸਬੰਧਤ ਸੰਸਥਾਵਾਂ ਵਲੋਂ ਹੀ ਆਯੋਜਿਤ ਕੀਤੇ ਜਾਣਗੇ ਜਿਸ ਵਿਚ ਪੰਜਾਬ ਸਰਕਾਰ ਵਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਦੀਪ ਸਿੰਘ ਗੁਜਰਾਲ ਨੇ ਦੱਸਿਆ ਕਿ ਸਫ਼ਰ ਏ ਸ਼ਹਾਦਤ ਮਾਰਗ ਨੂੰ ਜਲਦ ਨੋਟੀਫਾਈ ਕੀਤਾ ਜਾਵੇਗਾ ਜਿਸ ਲਈ ਪੰਜਾਬ ਸਰਕਾਰ ਨੂੰ ਫਾਈਲ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਜਿੰਮਾਂ ਦੇ ਨਾਮ ਵੱਡੇ ਸਾਹਿਬਜਾਦਿਆਂ ਅਤੇ ਸਲਾਈ ਕੇਂਦਰ ਦੇ ਨਾਮ ਮਾਤਾ ਗੁਜਰ ਕੌਰ ਜੀ ਦੇ ਨਾਮ ਉੱਤੇ ਰੱਖਿਆ ਜਾਵੇਗਾ।

ਇਸ ਮੀਟਿੰਗ ਵਿੱਚ ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਕੁਮਾਰ ਚੱਢਾ, ਵਧੀਕ ਡਿਪਟੀ ਕਮਿਸ਼ਨਰ ਜਰਨਲ ਹਰਜੋਤ ਕੌਰ, ਐਕਸੀਐਨ ਸੈਰ ਸਪਾਟਾ ਬੀ ਐਸ ਚਾਨਾ, ਮੋਟਰ ਵਾਹਨ ਇੰਸਪੈਕਟਰ ਰਣਪ੍ਰੀਤ ਸਿੰਘ ਭਿਓਰਾ, ਅਵਿਨਾਸ਼ ਪ੍ਰੀਤ ਸਿੰਘ ਜੱਲਾ, ਪੀ ਏ ਵਿਧਾਇਕ ਮਨਵਿੰਦਰ ਗਿਆਸਪੁਰਾ ਮਨਜੀਤ ਸਿੰਘ, ਕੁਲਜਿੰਦਰ ਸਿੰਘ, ਮਨਜੀਤ ਸਿੰਘ, ਪੀ ਏ ਵਿਧਾਇਕ ਰੋਪੜ ਐਡਵੋਕੇਟ ਸਤਨਾਮ ਸਿੰਘ ਸੱਤੀ, ਬਰਿੰਦਰਜੀਤ ਸਿੰਘ ਬਾਂਠ, ਵਿਕਰਮ ਗਰਗ, ਅਮਨਦੀਪ ਸਿੰਘ ਅਤੇ ਮਨਦੀਪ ਸਿੰਘ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button