PunjabPunjabTop News

ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦਾ ਪਾਣੀ ਨਿਕਲਿਆ ਕੰਢਿਆਂ ਤੋਂ ਬਾਹਰ, ਪਿੰਡਾਂ ‘ਚ ਚਿੰਤਾ ਦਾ ਮਾਹੌਲ; PSPCL ਟੀਮਾਂ ਤਾਇਨਾਤ

ਭਨੂਪਲੀ ਖੇਤਰ ‘ਚ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦਾ ਪਾਣੀ ਭਨੂਪਲੀ ਸਾਈਫਨ ਦੇ ਨੇੜੇ ਓਵਰਫਲੋਅ (ਕੰਢਿਆਂ ਤੋਂ ਬਾਹਰ) ਹੋ ਗਿਆ ਹੈ। ਇਸ ਕਾਰਨ ਆਲੇ-ਦੁਆਲੇ ਦੇ ਪਿੰਡਾਂ ‘ਚ ਚਿੰਤਾ ਦਾ ਮਾਹੌਲ ਬਣ ਗਿਆ। ਨਹਿਰ ‘ਚੋਂ ਪਾਣੀ ਬਾਹਰ ਨਿਕਲਣ ਦੀ ਸੂਚਨਾ ਮਿਲਦਿਆਂ ਹੀ ਪੀ.ਐਸ.ਪੀ.ਸੀ.ਐਲ. ਦੇ ਸਿਵਲ ਵਿੰਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ।ਮੁੱਢਲੀ ਜਾਣਕਾਰੀ ਅਨੁਸਾਰ, ਸਾਈਫਨ ਖੇਤਰ ‘ਚ ਪਾਣੀ ਦੇ ਬਹਾਅ ‘ਚ ਕਿਸੇ ਕਿਸਮ ਦੀ ਰੁਕਾਵਟ ਆਉਣ ਕਾਰਨ ਨਹਿਰ ਦਾ ਪਾਣੀ ਓਵਰਫਲੋਅ ਹੋਇਆ। ਖ਼ਬਰ ਲਿਖੇ ਜਾਣ ਤੱਕ ਨਹਿਰ ਦੇ ਢਾਂਚੇ ਨੂੰ ਕਿਸੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪੀ.ਐਸ.ਪੀ.ਸੀ.ਐਲ. ਦੀਆਂ ਟੀਮਾਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ ਅਤੇ ਪਾਣੀ ਦੇ ਬਹਾਅ ਨੂੰ ਆਮ ਵਾਂਗ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਪੀ.ਐਸ.ਪੀ.ਸੀ.ਐਲ. ਦੇ ਸਿਵਲ ਵਿੰਗ ਦੇ ਕਾਰਜਕਾਰੀ ਇੰਜੀਨੀਅਰ ਇੰਜੀ. ਅਵਿਨਾਸ਼ ਸ਼ਰਮਾ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਮੌਕੇ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਓਵਰਫਲੋਅ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਅਤੇ ਲੋੜੀਂਦੇ ਸੁਧਾਰ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਹਿਰਾਂ ‘ਚ ਕੂੜਾ-ਕਰਕਟ, ਪਲਾਸਟਿਕ ਅਤੇ ਹੋਰ ਫਾਲਤੂ ਸਮੱਗਰੀ ਨਾ ਸੁੱਟੀ ਜਾਵੇ, ਕਿਉਂਕਿ ਇਸ ਨਾਲ ਪਾਣੀ ਦਾ ਬਹਾਅ ਪ੍ਰਭਾਵਿਤ ਹੁੰਦਾ ਹੈ ਅਤੇ ਇਸ ਤਰ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button