ਬੀਤੀ ਰਾਤ ਹੁਸ਼ਿਆਰਪੁਰ ਦੇ ਸ੍ਰੀ ਖੁਰਾਲਗੜ ਸਾਹਿਬ ਵਿਖੇ ਹੋਏ ਹਾਦਸੇ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਹਾਦਸੇ ਦੇ ਮ੍ਰਿਤਕਾਂ ਲਈ 2-2 ਲੱਖ ਦੀ ਰਾਸ਼ੀ ਅਤੇ ਜ਼ਖ਼ਮੀਆਂ ਦੇ ਇਲਾਜ ਲਈ 1-1 ਲੱਖ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ।
ਡੀ ਸੀ ਕੋਮਲ ਮਿੱਤਲ, ਐੱਸ.ਐੱਸ.ਪੀ. ਸਰਤਾਜ ਸਿੰਘ, ਸੰਤ ਸਤਵਿੰਦਰ ਸਿੰਘ ਹੀਰਾ ਨੇ ਮੁਖੀ ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆਂ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਵਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਵੀ ਦੁੱਖ ਦੀ ਘੜੀ ‘ਚ ਦੁੱਖ ਵੰਡਾਇਆ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪ੍ਰਬੰਧਕਾਂ ਨੂੰ ਲੈ ਕੇ ਕੀਤੇ ਗਏ ਸਵਾਲਾਂ ਦੇ ਗੋਲ-ਮੋਲ ਜਵਾਬ ਦਿੰਦੇ ਹੋਏ ਪ੍ਰਸ਼ਾਸਨ ਵਲੋਂ ਸੰਗਤਾਂ ਲਈ ਬਣਦੇ ਪ੍ਰਬੰਧ ਕੀਤੇ ਹੋਣ ਜਾ ਦਾਅਵਾ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.